12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਭਗੌੜਾ ਗਿ੍ਫ਼ਤਾਰ

ਅਜੀਤ ਡੈਸਕ 23-01-2026
ਹੁਸ਼ਿਆਰਪੁਰ, 22 ਜਨਵਰੀ (ਬਲਜਿੰਦਰਪਾਲ ਸਿੰਘ)-ਪੁਲਿਸ ਦੀ ਸਪੈਸ਼ਲ ਬਰਾਂਚ ਵਲੋਂ ਇਕ ਮਾਮਲੇ 'ਚ ਭਗੌੜੇ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕਥਿਤ ਦੋਸ਼ੀ ਮਨਜੀਤ ਸਿੰਘ ਪੁੱਤਰ ਲੇਟ ਨਿਰਮਲ ਸਿੰਘ ਪਿੰਡ ਤੱਖੀਪੁਰ ਮੁੰਡੀਆਂ (ਹੁਸ਼ਿਆਰਪੁਰ) ਖ਼ਿਲਾਫ਼ 22 ਜੁਲਾਈ 2016 ਨੂੰ ਆਈ.ਪੀ.ਸੀ. ਦੀ ਧਾਰਾ 498ਏ. ਤਹਿਤ ਥਾਣਾ ਮਾਹਿਲਪੁਰ 'ਚ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਨੂੰ 12 ਸਤੰਬਰ 2018 ਨੂੰ ਜੇ. ਐਮ. ਆਈ. ਸੀ. ਗੜ੍ਹਸ਼ੰਕਰ ਦਮਨਦੀਪ ਕਮਲ ਹੀਰਾ ਦੀ ਅਦਾਲਤ ਵਲੋਂ ਭਗੌੜਾ ਐਲਾਨਿਆ ਗਿਆ ਸੀ | ਸਪੈਸ਼ਲ ਬ੍ਰਾਂਚ ਪੁਲਿਸ ਦੇ ਏ. ਐਸ. ਆਈ. ਸੁਰਿੰਦਰ ਸਿੰਘ, ਏ. ਐਸ. ਆਈ. ਤਰਲੋਚਨ ਸਿੰਘ, ਏ. ਐਸ. ਆਈ. ਰਵਿੰਦਰ ਸਿੰਘ, ਏ. ਐਸ. ਆਈ. ਜਸਪਾਲ ਸਿੰਘ, ਏ. ਐਸ. ਆਈ. ਅਮਰਜੀਤ ਸਿੰਘ ਨੇ ਹੁਣ ਉਕਤ ਭਗੌੜੇ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਥਾਣਾ ਮਾਹਿਲਪੁਰ ਪੁਲਿਸ ਨੂੰ ਸੌਂਪ ਦਿੱਤਾ ਹੈ |
ਪਿਛਲੀ ਖ਼ਬਰ ਮੁਫ਼ਤ ਆਯੂਸ਼ ਕੈਂਪ ਲਗਾਇਆ ਅਗਲੀ ਖ਼ਬਰ ਪਿੰਡ ਨੱਥੂਪੁਰ ਦੀ ਪੰਚਾਇਤ ਨੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਪਿੰਡ 'ਚ ਖੇਡ ਪਾਰਕ, ਜਿੰਮ ਦੀਆਂ ਮਸ਼ੀਨਾਂ ਲਗਵਾਈਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।