12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਮੁਫ਼ਤ ਆਯੂਸ਼ ਕੈਂਪ ਲਗਾਇਆ

ਅਜੀਤ ਡੈਸਕ 23-01-2026
ਹੁਸ਼ਿਆਰਪੁਰ, 22 ਜਨਵਰੀ (ਬਲਜਿੰਦਰਪਾਲ ਸਿੰਘ)-ਡਾਇਰੈਕਟਰ ਆਯੁਰਵੈਦਾਂ ਪੰਜਾਬ ਡਾ. ਰਮਨ ਖੰਨਾ ਦੇ ਹੁਕਮਾਂ ਅਤੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਹੁਸ਼ਿਆਰਪੁਰ ਡਾ. ਸੁਰਿੰਦਰਪਾਲ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਹਰਦੋਖਾਨਪੁਰ ਵਿਖੇ ਆਯੂਸ਼ ਹੈਲਥ ਐਂਡ ਵੈਲਨੈੱਸ ਸੈਂਟਰ ਹਰਦੋਖਾਨਪੁਰ ਵਲੋਂ ਮੁਫ਼ਤ ਆਯੂਸ਼ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਸੁਰਿੰਦਰਪਾਲ ਕੌਰ, ਸੰਤ ਜਗੀਰ ਸਿੰਘ ਸਰਬੱਤ ਦਾ ਭਲਾ ਜਲੰਧਰ ਵਾਲੇ ਅਤੇ ਸਰਪੰਚ ਅਮਨਦੀਪ ਸਿੰਘ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਇਸ ਦੌਰਾਨ ਡਾ. ਮਨੋਜ ਕੁਮਾਰ, ਡਾ. ਦੀਪਤੀ ਕੰਵਰ ਅਤੇ ਡਾ. ਸ਼ਿਵਾਨੀ ਦੀ ਟੀਮ ਵਲੋਂ 760 ਮਰੀਜ਼ਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਕੈਂਪ 'ਚ ਹੋਮਿਓਪੈਥੀ ਵਿਭਾਗ ਵਲੋਂ ਡਾ. ਉਂਕਾਰ ਸਿੰਘ ਅਤੇ ਡਾ. ਮੀਨਾ ਨੇ ਮਰੀਜ਼ਾਂ ਦੀ ਜਾਂਚ ਕਰਦਿਆਂ ਹੋਮਿਓਪੈਥਿਕ ਦਵਾਈਆਂ ਦਿੱਤੀਆਂ | ਕੈਂਪ ਇੰਚਾਰਜ ਡਾ. ਰਵਜੋਤ ਕੌਰ ਨੇ ਮਰੀਜ਼ਾਂ ਨੂੰ ਆਯੁਰਵੈਦ ਅਤੇ ਯੋਗ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਉਪਵੈਦ ਸੌਰਵ ਸ਼ਰਮਾ, ਜਸਵੀਰ ਠਾਕੁਰ, ਡਿਸਪੈਂਸਰ ਪਵਨ ਕੁਮਾਰ, ਪ੍ਰਵੀਨ ਕੁਮਾਰੀ, ਹਰਦੀਪ ਕੌਰ, ਹਰਕੀਰਤ ਕੌਰ, ਸੰਜੀਵ ਕੁਮਾਰ, ਸ੍ਰੀ ਗੁਰੂ ਰਵਿਦਾਸ ਸਭਾ ਦੇ ਪ੍ਰਧਾਨ ਇੰਦਰਜੀਤ, ਸਤੀਸ਼ ਕੁਮਾਰ ਸਕੱਤਰ, ਸੁਰਿੰਦਰ ਕੁਮਾਰ, ਅਵਤਾਰ ਲਾਲ ਭੁੱਟੋ, ਅਮਨਦੀਪ ਸਿੰਘ ਪੰਚ, ਪਰਮਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਚੱਬੇਵਾਲ 'ਚ ਸੜਕ ਬਣਾਉਣ ਦਾ ਕੰਮ ਸ਼ੁਰੂ ਅਗਲੀ ਖ਼ਬਰ ਭਗੌੜਾ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।