ਮੁਕੇਰੀਆਂ, 22 ਜਨਵਰੀ (ਰਾਮਗੜ੍ਹੀਆ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਅਤੇ ਸੀ.ਪੀ.ਐਫ ਯੂਨੀਅਨ ਵਲੋਂ ਗਣਤੰਤਰ ਦਿਹਾੜੇ ਦੇ ਮੌਕੇ 'ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਹੁਸ਼ਿਆਰਪੁਰ ਫੇਰੀ ਦੌਰਾਨ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਹ ਪ੍ਰਗਟਾਵਾ ਕਰਦਿਆਂ ਬਲਾਕ ਪ੍ਰਧਾਨ ਰਜਤ ਮਹਾਜਨ ਅਤੇ ਜਨਰਲ ਸਕੱਤਰ ਸਤੀਸ਼ ਕੁਮਾਰ ਨੇ ਕਿਹਾ ਕਿ ਪੰਜਾਬ ਵਿਚ ਬਣੀ 'ਆਪ' ਸਰਕਾਰ ਨੂੰ ਸੱਤਾ ਵਿਚ ਆਏ ਲਗਭਗ 4 ਸਾਲ ਹੋ ਗਏ ਹਨ ਅਤੇ ਸੱਤਾ ਵਿਚ ਆਉਣ ਤੋਂ ਪਹਿਲਾਂ ਸਰਕਾਰ ਨੇ 2004 ਤੋਂ ਬਾਅਦ ਸਰਕਾਰੀ ਸੇਵਾ ਵਿਚ ਆਏ ਲਗਭਗ 2 ਲੱਖ ਕਰਮਚਾਰੀਆਂ ਨਾਲ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕੀਤਾ ਸੀ, ਜੋ ਅੱਜ ਤੱਕ ਵਫ਼ਾ ਨਹੀਂ ਹੋਇਆ | ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦਾ ਇਹ ਰੋਸ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਲਈ ਵਾਟਰਲੂ ਸਿੱਧ ਹੋਵੇਗਾ | ਇਸ ਮੌਕੇ ਮਨਜੀਤ ਸਿੰਘ, ਬਲਵਿੰਦਰ ਟਾਕ, ਬਿ੍ਜ ਮੋਹਨ, ਪਰਮਜੀਤ ਸਿੰਘ, ਰਮਾਕਾਂਤ, ਰਿਸ਼ਵ ਦੇਵ, ਖੁਸ਼ਵੰਤ ਸਿੰਘ, ਸੁਦੇਸ਼ ਮਹਾਜਨ, ਸਤਪਾਲ ਡੀ.ਪੀ., ਸੁਰਿੰਦਰ ਸਿੰਘ, ਕਸ਼ਮੀਰ ਸਿੰਘ, ਚੰਦਨ ਘਾਗਲਾ ਆਦਿ ਕਰਮਚਾਰੀ ਹਾਜ਼ਰ ਸਨ |