ਹੁਸ਼ਿਆਰਪੁਰ, 22 ਜਨਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਮਿਊਾਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸਰਪ੍ਰਸਤ ਕੁਲਵੰਤ ਸਿੰਘ ਸੈਣੀ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਿਆਂ ਕਿਹਾ ਕਿ ਪੂਰੇ ਪੰਜਾਬ ਦੇ ਮੁਲਾਜ਼ਮ 'ਆਪ' ਪਾਸੋਂ ਬਹੁਤ ਦੁਖੀ ਹਨ ਅਤੇ ਸਾਰੇ ਹੜਤਾਲ ਕਰਨ ਲਈ ਬੇਸਬਰੇ ਬੈਠੇ ਹਨ, ਜੋ ਹੜਤਾਲ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਨੇ ਕੀਤੀ ਹੈ, ਮੈਂ ਉਨ੍ਹਾਂ ਦਾ ਸਮਰਥਨ ਕਰਦਾ ਹਾਂ ਅਤੇ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਉਨ੍ਹਾਂ ਦੀਆਂ ਹੱਕੀ ਮੰਗਾਂ ਮੰਨ ਕੇ ਪੰਜਾਬ ਦੇ ਮੁਲਾਜ਼ਮਾਂ ਦਾ ਗ਼ੁੱਸਾ ਠੰਢਾ ਕੀਤਾ ਜਾਵੇ ਅਤੇ ਬਾਕੀ ਮੁਲਾਜ਼ਮਾਂ ਦੀਆਂ ਮੰਗਾਂ ਵੀ ਪੂਰੀਆਂ ਕੀਤੀਆਂ ਜਾਣ, ਨਹੀਂ ਤਾਂ ਕਮੇਟੀ ਵਲੋਂ ਵੀ ਹੋਰਨਾਂ ਜਥੇਬੰਦੀਆਂ ਨਾਲ ਮਿਲ ਕੇ ਹੜਤਾਲ ਕੀਤੀ ਜਾਵੇਗੀ, ਜਿਸ ਦੀ ਜ਼ਿੰਮੇਵਾਰੀ ਸਰਕਾਰ ਤੇ ਪ੍ਰਸ਼ਾਸਨ ਦੀ ਹੋਵੇਗੀ |