12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਦੇ ਹਰ ਪਰਿਵਾਰ ਲਈ ਸੰਜੀਵਨੀ-ਕਰਮਜੀਤ ਕੌਰ

ਅਜੀਤ ਡੈਸਕ 23-01-2026
ਹੁਸ਼ਿਆਰਪੁਰ, 22 ਜਨਵਰੀ (ਹਰਪ੍ਰੀਤ ਕੌਰ)-ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਦੇਸ਼ ਦੀ ਸਭ ਤੋਂ ਵੱਡੀ 'ਮੁੱਖ ਮੰਤਰੀ ਸਿਹਤ ਯੋਜਨਾ' ਸ਼ੁਰੂ ਕਰਕੇ ਸਿਹਤ ਖੇਤਰ 'ਚ ਇੱਕ ਇਤਿਹਾਸਕ ਕਦਮ ਚੁੱਕਿਆ ਹੈ | ਇਹ ਯੋਜਨਾ ਪੰਜਾਬ ਦੇ ਆਮ ਲੋਕਾਂ ਨੂੰ ਮਿਆਰੀ ਅਤੇ ਪਹੁੰਚਯੋਗ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗੀ | ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਯੋਜਨਾ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ ਹੁਣ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ | ਇਸ ਯੋਜਨਾ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਨਾਗਰਿਕ ਨੂੰ ਬਿਮਾਰੀ ਕਾਰਨ ਵਿੱਤੀ ਤੰਗੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਨਾ ਹੀ ਕੋਈ ਇਲਾਜ ਦੀ ਘਾਟ ਕਾਰਨ ਆਪਣੀ ਜਾਨ ਗੁਆਵੇ | ਕਰਮਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਗਰੀਬ, ਮੱਧ ਵਰਗ ਅਤੇ ਲੋੜਵੰਦ ਪਰਿਵਾਰਾਂ ਲਈ ਇੱਕ ਮਜ਼ਬੂਤ ਸੁਰੱਖਿਆ ਜਾਲ ਹੈ |
ਪਿਛਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਪਿੰਡ ਬਹਿ ਬਿਧੀਆ ਵਿਖੇ ਕਲੱਸਟਰ ਦੇ ਸਾਲਾਨਾ ਸਮਾਗਮ 'ਚ ਸ਼ਿਰਕਤ ਅਗਲੀ ਖ਼ਬਰ ਨਸ਼ਾ ਮੁਕਤ ਪੰਜਾਬ ਬਣਾਉਣ ਸੰਬੰਧੀ ਪਿੰਡ ਪਲਾਕੀ ਵਿਖੇ ਰੈਲੀ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।