09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਸੂਬਾ ਕਨਵੀਨਰ ਜਸਵੀਰ ਸਿੰਘ ਤਲਵਾੜਾ ਪੁਲਿਸ ਨੇ ਘਰ 'ਚ ਕੀਤਾ ਨਜ਼ਰਬੰਦ

ਅਜੀਤ ਡੈਸਕ 28-01-2026
ਤਲਵਾੜਾ, 27 ਜਨਵਰੀ (ਮਹਿਤਾ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਅਤੇ ਸੀ. ਪੀ.ਐੱਫ ਕਰਮਚਾਰੀ ਯੂਨੀਅਨ ਵਲੋਂ ਗਣਤੰਤਰ ਦਿਹਾੜੇ ਦੇ ਮੌਕੇ 'ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਹੁਸ਼ਿਆਰਪੁਰ ਫੇਰੀ ਦੌਰਾਨ ਕਾਲੀਆਂ ਝੰਡੀਆਂ ਦਿਖਾਉਣ ਦੇ ਐਲਾਨ ਨੂੰ ਦੇਖਦਿਆਂ ਪੁਲਿਸ ਪ੍ਰਸ਼ਾਸਨ ਨੇ ਇਸ ਐਕਸ਼ਨ ਨੂੰ ਅਸਫਲ ਕਰਨ ਲਈ ਸਭ ਤੋਂ ਪਹਿਲਾਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੂਬਾ ਕਨਵੀਨਰ ਜਸਵੀਰ ਸਿੰਘ ਤਲਵਾੜਾ ਦੇ ਘਰ ਤੜਕੇ 4 ਵਜੇ ਦਸਤਕ ਇੰਸਪੈਕਟਰ ਓਮ ਪ੍ਰਕਾਸ਼ ਦੀ ਟੀਮ ਨੇ ਦਿੱਤੀ ਅਤੇ ਸੂਬਾ ਆਗੂ ਨੂੰ ਘਰ ਵਿਚ ਹੀ ਨਜ਼ਰਬੰਦ ਕਰ ਦਿੱਤਾ ਗਿਆ ਅਤੇ ਇਹ ਪੁਲਿਸ ਮੁੱਖ ਮੰਤਰੀ ਦੇ ਹੁਸ਼ਿਆਰਪੁਰ ਤੋਂ ਹੈਲੀਕਾਪਟਰ ਰਵਾਨਾ ਹੋਣ ਤੱਕ ਕਰੀਬ 1 ਵਜੇ ਤੱਕ ਉਸ ਦੇ ਘਰ ਵਿਚ ਹੀ ਮੌਜੂਦ ਰਹੇ | ਇਸੇ ਤਰ੍ਹਾਂ ਜ਼ਿਲ੍ਹਾ ਕਨਵੀਨਰ ਸੰਜੀਵ ਧੂਤ ਤੇ ਕੋ ਕਨਵੀਨਰ ਪਿ੍ੰਸ ਗੜ੍ਹਦੀਵਾਲਾ ਤੇ ਪਰਮਿੰਦਰਪਾਲ ਸਿੰਘ ਨੂੰ ਘਰਾਂ ਵਿਚ ਹੀ ਨਜ਼ਰਬੰਦ ਕੀਤਾ ਗਿਆ ਤਾਂ ਬਾਕੀ 50 ਦੇ ਕਰੀਬ ਪੁਲਿਸ ਦੀਆਂ ਰੋਕਾਂ ਤੋੜ ਹੁਸ਼ਿਆਰਪੁਰ ਪਹੁੰਚੇ ਸਾਥੀਆਂ ਨੂੰ ਗਿ੍ਫ਼ਤਾਰ ਕਰ ਬੁਲੋਵਾਲ ਥਾਣੇ ਵਿਚ ਡੱਕ ਦਿੱਤਾ ਗਿਆ | ਜ਼ਿਕਰਯੋਗ ਹੈ ਕਿ ਪੰਜਾਬ ਵਿਚ ਬਣੀ ਆਪ ਸਰਕਾਰ ਨੂੰ ਸੱਤਾ ਵਿਚ ਆਏ ਲਗਭਗ 4 ਸਾਲ ਹੋ ਗਏ ਹਨ ਅਤੇ ਸੱਤਾ ਵਿਚ ਆਉਣ ਤੋਂ ਪਹਿਲਾਂ ਸਰਕਾਰ ਨੇ 2004 ਤੋਂ ਬਾਅਦ ਸਰਕਾਰੀ ਸੇਵਾ ਵਿਚ ਆਏ ਲਗਭਗ 2 ਲੱਖ ਕਰਮਚਾਰੀਆਂ ਨਾਲ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕੀਤਾ ਸੀ, ਜੋ ਅੱਜ ਤੱਕ ਵਫ਼ਾ ਨਹੀਂ ਹੋਇਆ |
ਪਿਛਲੀ ਖ਼ਬਰ ਮੇਅਰ ਸੁਰਿੰਦਰ ਕੁਮਾਰ ਨੇ ਨਗਰ ਨਿਗਮ ਦਫ਼ਤਰ 'ਚ ਕੌਮੀ ਝੰਡਾ ਲਹਿਰਾਇਆ ਅਗਲੀ ਖ਼ਬਰ ਪ੍ਰਕਾਸ਼ ਦਿਹਾੜੇ ਮੌਕੇ ਜੱਲੋਵਾਲ 'ਚ ਸਮਾਗਮ 1 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।