09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਮੇਅਰ ਸੁਰਿੰਦਰ ਕੁਮਾਰ ਨੇ ਨਗਰ ਨਿਗਮ ਦਫ਼ਤਰ 'ਚ ਕੌਮੀ ਝੰਡਾ ਲਹਿਰਾਇਆ

ਅਜੀਤ ਡੈਸਕ 28-01-2026
ਹੁਸ਼ਿਆਰਪੁਰ, 27 ਜਨਵਰੀ, (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਹੁਸ਼ਿਆਰਪੁਰ ਨਗਰ ਨਿਗਮ ਦਫ਼ਤਰ ਵਿਖੇ 77ਵਾਂ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਨਗਰ ਨਿਗਮ ਦੇ ਅਧਿਕਾਰੀ ਅਤੇ ਕਰਮਚਾਰੀ, ਯੂਨੀਅਨ ਅਧਿਕਾਰੀ ਅਤੇ ਵੱਖ-ਵੱਖ ਵਾਰਡਾਂ ਦੇ ਕੌਂਸਲਰ ਮੌਜੂਦ ਸਨ | ਹੁਸ਼ਿਆਰਪੁਰ ਦੇ ਮੇਅਰ ਸੁਰਿੰਦਰ ਕੁਮਾਰ ਨੇ ਨਗਰ ਨਿਗਮ ਗਰਾੳਾੂਡ ਵਿਖੇ ਰਾਸ਼ਟਰੀ ਝੰਡਾ ਫਹਿਰਾਇਆ | ਇਸ ਉਪਰੰਤ ਰਾਸ਼ਟਰੀ ਗਾਣ ਹੋਇਆ | ਇਸ ਪਵਿੱਤਰ ਸਮਾਰੋਹ ਵਿਚ ਹੁਸ਼ਿਆਰਪੁਰ ਨਗਰ ਨਿਗਮ ਦੇ ਕਮਿਸ਼ਨਰ ਜਿਓਤੀ ਬਾਲਾ ਮੱਟੂ ਅਤੇ ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ | ਮੇਅਰ ਸੁਰਿੰਦਰ ਕੁਮਾਰ ਨੇ ਗਣਤੰਤਰ ਦਿਵਸ ਦੀਆਂ ਦਿਲੋਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਅਮਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਵਾਰਡ ਨੰਬਰ 5 ਦੀ ਕੌਂਸਲਰ ਮੀਨਾ ਸ਼ਰਮਾ, ਵਾਰਡ ਨੰਬਰ 20 ਜਸਵੰਤ ਰਾਏ, ਵਾਰਡ ਨੰਬਰ 49 ਸੁਨੀਤਾ ਦੇਵੀ, ਵਾਰਡ ਨੰਬਰ 43 ਆਸ਼ਾ ਦੱਤਾ, ਵਾਰਡ ਨੰਬਰ 12 ਅਮਰੀਕ ਚੌਹਾਨ, ਵਾਰਡ ਨੰਬਰ 7 ਨਰਿੰਦਰ ਕੌਰ ਅਤੇ ਕਾਮਰੇਡ ਗੰਗਾ ਪ੍ਰਸਾਦ ਸਮੇਤ ਹੋਰ ਪਤਵੰਤੇ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |
ਪਿਛਲੀ ਖ਼ਬਰ ਏ.ਐਸ. ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ ਵਿਖੇ ਤਹਿਸੀਲਦਾਰ ਗਿੱਲ ਨੇ ਲਹਿਰਾਇਆ ਤਿਰੰਗਾ ਅਗਲੀ ਖ਼ਬਰ ਸੂਬਾ ਕਨਵੀਨਰ ਜਸਵੀਰ ਸਿੰਘ ਤਲਵਾੜਾ ਪੁਲਿਸ ਨੇ ਘਰ 'ਚ ਕੀਤਾ ਨਜ਼ਰਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।