09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ 77ਵਾਂ ਗਣਤੰਤਰ ਦਿਵਸ ਮਨਾਇਆ

ਅਜੀਤ ਡੈਸਕ 28-01-2026
ਹੁਸ਼ਿਆਰਪੁਰ, 27 ਜਨਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਕੈਂਪਸ ਹੁਸ਼ਿਆਰਪੁਰ ਵਿਖੇ 77ਵਾਂ ਗਣਤੰਤਰ ਦਿਵਸ ਮਨਾਇਆ ਗਿਆ | ਇਹ ਸਮਾਗਮ ਰਾਸ਼ਟਰੀ ਏਕਤਾ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਦਰਸਾਉਂਦਾ ਸੀ | ਇਸ ਮੌਕੇ ਸਾਬਕਾ ਸਾਂਸਦ ਅਵਿਨਾਸ਼ ਰਾਏ ਖੰਨਾ ਨੇ ਰਾਸ਼ਟਰੀ ਝੰਡਾ ਲਹਿਰਾਇਆ | ਵਾਇਸ ਚਾਂਸਲਰ ਡਾ. ਚੰਦਰ ਮੋਹਨ ਅਤੇ ਮਹੰਤ ਰਵਿੰਦਰ ਦਾਸ ਵਿਸ਼ੇਸ਼ ਮਹਿਮਾਨ ਸਨ | ਝੰਡਾ ਲਹਿਰਾਉਣ ਤੋਂ ਬਾਅਦ ਰਾਸ਼ਟਰੀ ਗੀਤ ਗਾਇਆ ਗਿਆ | ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਦੇਸ਼ ਭਗਤੀ ਸੱਭਿਆਚਾਰਕ ਪ੍ਰੋਗਰਾਮਾਂ ਨੇ ਸਭ ਨੂੰ ਮੋਹਿਤ ਕਰ ਦਿੱਤਾ | ਇਸ ਮੌਕੇ ਡਾ. ਆਰ.ਐਨ. ਸਿੰਘ, ਡਾ. ਜਯੋਤਸਨਾ, ਨੀਰੂ ਜਾਮਵਾਲ, ਕੁਲਦੀਪ ਸਿੰਘ ਰਾਣਾ, ਹਰਿੰਦਰ ਜਸਵਾਲ ਅਤੇ ਜੀ.ਐਸ. ਬੇਦੀ, ਫੈਕਲਟੀ ਮੈਂਬਰ, ਹੋਸਟਲ ਸਟਾਫ, ਮੈਡੀਕਲ ਟੀਮ, ਸੁਰੱਖਿਆ ਕਰਮਚਾਰੀ ਅਤੇ ਵਿਦਿਆਰਥੀ ਮੌਜੂਦ ਸਨ |
ਪਿਛਲੀ ਖ਼ਬਰ ਡਾ. ਰਾਜ ਕੁਮਾਰ ਦੀ ਅਗਵਾਈ 'ਚ ਬੀ. ਐੱਸ. ਐੱਨ. ਐੱਲ. ਟੈਲੀਫੋਨ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਅਗਲੀ ਖ਼ਬਰ ਗੁਰਦੁਆਰਾ ਹਰੀਆਂ ਵੇਲਾਂ ਤੋਂ ਨਗਰ ਕੀਰਤਨ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।