17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸੰਤ ਬਹਾਦਰ ਸਿੰਘ ਸੇਵਾ ਸੁਸਾਇਟੀ ਸੰਸਾਰਪੁਰ ਵਿਖੇ ਆਯੁਸ਼ ਕੈਂਪ ਲਗਾਇਆ

ਅਜੀਤ ਡੈਸਕ 29-01-2026
ਪੱਸੀ ਕੰਡੀ, 28 ਜਨਵਰੀ (ਜਗਤਾਰ ਸਿੰਘ ਰਜਪਾਲਮਾ)- ਡਾਇਰੈਕਟਰ ਆਯੁਰਵੈਦਾ, ਡਾਇਰੈਕਟਰ ਹੋਮਿਉਪੈਥੀ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੋਮਿਉਪੈਥੀ ਵਿਭਾਗ ਵਲੋਂ ਸੰਤ ਬਹਾਦਰ ਸਿੰਘ ਸੇਵਾ ਸੁਸਾਇਟੀ ਸੰਸਾਰਪੁਰ ਵਿਖੇ ਆਯੂਸ਼ ਕੈਂਪ ਲਗਾਇਆ ਗਿਆ | ਕੈਂਪ ਵਿਚ ਡਾਕਟਰ ਸੁਰਿੰਦਰ ਸਿੰਘ, ਡਾਕਟਰ ਗੁਰਪ੍ਰੀਤ ਕੌਰ ਨੇ ਮਰੀਜ਼ਾਂ ਦਾ ਚੈੱਕਅਪ ਕੀਤਾ ਅਤੇ ਆਯੁਰਵੈਦਿਕ ਦਵਾਈਆਂ ਦਿੱਤੀਆਂ ਗਈਆਂ | ਇਸ ਕੈਂਪ ਵਿਚ ਹੋਮਿਉਪੈਥੀ ਵਿਭਾਗ ਵਲੋਂ ਡਾਕਟਰ ਬਲਿੰਦਰ ਸਿੰਘ ਅਤੇ ਡਾਕਟਰ ਤਿਰਲੋਚਣ ਸਿੰਘ ਕਲਸੀ ਨੇ ਮਰੀਜ਼ਾਂ ਦਾ ਚੈੱਕਅਪ ਕੀਤਾ ਤੇ ਹੋਮਿਓਪੈਥਿਕ ਦਵਾਈਆਂ ਦਿੱਤੀਆਂ | ਇਸ ਮੌਕੇ ਹੋਮਿਉਪੈਥੀ ਵਿਭਾਗ ਦੇ ਮੁਖੀ ਡਾਕਟਰ ਰਾਜੀਵ ਲਖਨਪਾਲ ਅਤੇ ਆਯੁਰਵੈਦਿਕ ਵਿਭਾਗ ਦੇ ਮੁਖੀ ਡਾਕਟਰ ਸੁਰਿੰਦਰ ਕੌਰ, ਸੁਪਰਡੈਂਟ ਦਲਜੀਤ ਕੌਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਅਤੇ ਕੈਂਪ ਦਾ ਜਾਇਜ਼ਾ ਲਿਆ | ਕੈਂਪ ਵਿਚ 617 ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ | ਕੈਂਪ ਵਿਚ ਡਾਕਟਰ ਸੁਰਿੰਦਰ ਸਿੰਘ ਵਲੋਂ ਮਰੀਜ਼ਾਂ ਨੂੰ ਆਯੁਰਵੇਦ ਅਤੇ ਯੋਗ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ | ਕੈਂਪ ਵਿਚ ਉਪ ਵੈਦ ਸੰਦੀਪ ਸਰੋਆ, ਸੁਨੀਤਾ ਰਾਣੀ, ਡਿਸਪੈਂਸਰ ਉਮਾ ਦੇਵੀ, ਸੂਰਜ ਪ੍ਰਕਾਸ਼ ਵਲੋਂ ਦਵਾਈਆਂ ਦੀ ਵੰਡ ਕੀਤੀ ਗਈ | ਇਸ ਕੈਂਪ ਵਿਚ 50 ਮਰੀਜ਼ਾਂ ਦੀ ਮੁਫ਼ਤ ਸ਼ੂਗਰ ਚੈਕ ਕੀਤੀ ਗਈ |
ਪਿਛਲੀ ਖ਼ਬਰ ਸੇਂਟ ਸੋਲਜਰ ਸਕੂਲਾਂ 'ਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸ਼ਹੀਦ ਬਾਬੂ ਹਰਨਾਮ ਸਿੰਘ ਸਾਹਰੀ ਲਾਇਬ੍ਰੇਰੀ ਨੂੰ 15 ਹਜ਼ਾਰ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।