ਹੁਸ਼ਿਆਰਪੁਰ, 29 ਜਨਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੇ ਦਾਖ਼ਲੇ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ 'ਦਾਖ਼ਲਾ ਮੁਹਿੰਮ' ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਹੁਸ਼ਿਆਰਪੁਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਇਕ ਵਿਸ਼ੇਸ਼ ਪ੍ਰਚਾਰ ਵਾਹਨ ਭੇਜਿਆ ਗਿਆ | ਇਸ ਮੌਕੇ ਜਨਤਕ ਨੁਮਾਇੰਦਿਆਂ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਸਾਂਝੇ ਤੌਰ 'ਤੇ ਪ੍ਰਚਾਰ ਰੱਥ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਅਤੇ ਸਰਕਾਰੀ ਸਕੂਲਾਂ ਦੀ ਗੁਣਵੱਤਾ, ਆਧੁਨਿਕ ਸਹੂਲਤਾਂ ਅਤੇ ਵਿੱਦਿਅਕ ਪ੍ਰਾਪਤੀਆਂ ਦਾ ਸੰਦੇਸ਼ ਆਮ ਲੋਕਾਂ ਤੱਕ ਪਹੁੰਚਾਇਆ | ਇਸ ਮੁਹਿੰਮ ਦੀ ਸ਼ੁਰੂਆਤ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਚੱਬੇਵਾਲ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਮੇਅਰ ਸੁਰਿੰਦਰ ਕੁਮਾਰ, ਚੇਅਰਮੈਨ ਬੈਕਫਿੰਕੋ ਸੰਦੀਪ ਸੈਣੀ, ਜ਼ਿਲ੍ਹਾ ਪ੍ਰਧਾਨ 'ਆਪ' ਤੇ ਚੇਅਰਮੈਨ ਮਾਰਕੀਟ ਕਮੇਟੀ ਜਸਪਾਲ ਸਿੰਘ ਚੇਚੀ ਦੀ ਹਾਜ਼ਰੀ 'ਚ ਕੀਤੀ ਗਈ | ਵਿਧਾਇਕ ਜਿੰਪਾ ਨੇ ਕਿਹਾ ਕਿ ਅੱਜ ਦੇ ਸਮੇਂ 'ਚ ਸਰਕਾਰੀ ਸਕੂਲ ਕਿਸੇ ਵੀ ਪ੍ਰਾਈਵੇਟ ਸਕੂਲ ਤੋਂ ਘੱਟ ਨਹੀਂ ਹਨ | ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ | ਸਰਕਾਰੀ ਸਕੂਲਾਂ ਵਿਚ ਸਮਾਰਟ ਕਲਾਸ-ਰੂਮ, ਯੋਗ ਅਧਿਆਪਕ ਅਤੇ ਸੁਰੱਖਿਅਤ ਵਾਤਾਵਰਨ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾ ਰਹੇ ਹਨ | ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਇਹ ਮੁਹਿੰਮ ਸਿਰਫ਼ ਦਾਖ਼ਲਾ ਵਧਾਉਣ ਤੱਕ ਸੀਮਿਤ ਨਹੀਂ ਹੈ, ਸਗੋਂ ਹਰ ਬੱਚੇ ਨੂੰ ਮਿਆਰੀ ਅਤੇ ਸਮਾਵੇਸ਼ੀ ਸਿੱਖਿਆ ਨਾਲ ਜੋੜਨ ਦਾ ਯਤਨ ਹੈ | ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਹਰਜਿੰਦਰ ਕੌਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਪ੍ਰਾਇਮਰੀ ਤੋਂ ਲੈ ਕੇ 12ਵੀਂ ਤੱਕ ਪੜ੍ਹਾਈ ਦਾ ਸ਼ਾਨਦਾਰ ਪ੍ਰਬੰਧ ਹੈ | ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਨਦੀਪ ਸ਼ਰਮਾ ਨੇ ਕਿਹਾ ਕਿ ਅਧਿਆਪਕ ਪੂਰੀ ਲਗਨ ਅਤੇ ਲਗਨ ਨਾਲ ਇਸ ਮੁਹਿੰਮ ਨੂੰ ਸਫਲ ਬਣਾਉਣ ਵਿਚ ਲੱਗੇ ਹੋਏ ਹਨ | ਇਸ ਮੌਕੇ ਹੁਸ਼ਿਆਰਪੁਰ ਸਹਿਕਾਰੀ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਅਜੇ ਵਰਮਾ ਚੇਅਰਮੈਨ ਗੋਲਡਸਮਿਥ ਵੈੱਲਫੇਅਰ ਬੋਰਡ, ਪਿ੍ੰਸੀਪਲ ਸ਼ੈਲੇਂਦਰ ਠਾਕੁਰ, ਤਿ੍ਲੋਚਨ ਸਿੰਘ, ਚੰਦਰ ਮੋਹਨ ਵਰਮਾ, ਭਾਰਤ ਭੂਸ਼ਨ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਚਰਨਜੀਤ ਸਿੱਧੂ, ਚੰਦਰ ਪ੍ਰਕਾਸ਼ ਸੈਣੀ, ਜਗਤਾਰ ਸਿੰਘ, ਦੀਪਕ ਵਸ਼ਿਸ਼ਟ, ਹਰਮਿੰਦਰ ਪਾਲ ਸਿੰਘ (ਜ਼ਿਲ੍ਹਾ ਕੋਆਰਡੀਨੇਟਰ ਪ੍ਰਾਇਮਰੀ), ਰਜਨੀਸ਼ ਕੁਮਾਰ ਗੁਲਿਆਨੀ ਜ਼ਿਲ੍ਹਾ ਕੋਆਰਡੀਨੇਟਰ ਪਾਠ ਪੁਸਤਕਾਂ, ਅੰਕੁਰ ਸ਼ਰਮਾ (ਜ਼ਿਲ੍ਹਾ ਕੋਆਰਡੀਨੇਟਰ ਸੈਕੰਡਰੀ) ਸਮੇਤ ਸਿੱਖਿਆ ਵਿਭਾਗ ਦੇ ਅਧਿਕਾਰੀ, ਪਿ੍ੰਸੀਪਲ, ਬੀ.ਆਰ.ਸੀ, ਬੀ.ਐਨ.ਓ, ਕੋਆਰਡੀਨੇਟਰ ਅਤੇ ਅਧਿਆਪਕ ਮੌਜੂਦ ਸਨ |