ਹੁਸ਼ਿਆਰਪੁਰ, 29 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਦੀ ਸਰਗਰਮ ਅਗਵਾਈ ਹੇਠ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਹੁਸ਼ਿਆਰਪੁਰ ਵਿੱਚ ਇਕ ਵਿਸ਼ਾਲ ਅਤੇ ਇਤਿਹਾਸਕ ਜਨਤਕ ਰੈਲੀ ਕੱਢੀ ਗਈ | ਇਹ ਰੈਲੀ ਸੈਸ਼ਨ ਚੌਕ ਤੋਂ ਘੰਟਾ ਘਰ ਚੌਕ ਤੱਕ ਕੱਢੀ ਗਈ ਜਿਸ 'ਚ ਹਜ਼ਾਰਾਂ ਨੌਜਵਾਨਾਂ, ਅÏਰਤਾਂ, ਸਮਾਜਿਕ ਸੰਗਠਨਾਂ, ਵਿਦਿਆਰਥੀਆਂ, ਕਾਰੋਬਾਰੀਆਂ ਅਤੇ ਸਥਾਨਕ ਨਿਵਾਸੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੌਕੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਨਸ਼ਾ ਪੰਜਾਬ ਦੀ ਤਰੱਕੀ ਅਤੇ ਇਸਦੇ ਨੌਜਵਾਨਾਂ ਦੇ ਰੋਸ਼ਨ ਭਵਿੱਖ ਲਈ ਸਭ ਤੋਂ ਵੱਡੀ ਚੁਣੌਤੀ ਹੈ | ਪੰਜਾਬ ਦੀ ਧਰਤੀ, ਇਸ ਦੇ ਨੌਜਵਾਨਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਸੁਰੱਖਿਅਤ ਅਤੇ ਖੁਸ਼ਹਾਲ ਭਵਿੱਖ ਲਈ ਇਸ ਲੜਾਈ ਨੂੰ ਹਰ ਕੀਮਤ 'ਤੇ ਜਿੱਤਣਾ ਜਰੂਰੀ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਅਪਣਾ ਰਹੀ ਹੈ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ | ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਸਤਵੰਤ ਸਿੰਘ ਸਿਆਣ, ਵਰਿੰਦਰ ਸ਼ਰਮਾ ਬਿੰਦੂ, ਵਿਧਾਨ ਸਭਾ ਕੋਆਰਡੀਨੇਟਰ ਕੰਚਨ ਦਿਓਲ, ਹਲਕਾ ਇੰਚਾਰਜ ਅਮਰਜੋਤ ਸੈਣੀ, ਬਲਾਕ ਪ੍ਰਧਾਨ ਜਸਪਾਲ ਸੁਮਨ, ਕੁਲਵਿੰਦਰ ਸਿੰਘ ਹੁੰਦਲ, ਕੌਂਸਲਰ ਮਨਜੀਤ, ਮਹਿਲਾ ਵਿੰਗ ਦੀ ਪ੍ਰਧਾਨ ਮਨਜੋਤ ਕੌਰ, ਗੁਰਮੇਲ ਸਿੰਘ, ਸਤਪਾਲ ਸਿੰਘ ਆਦਿ ਹਾਜ਼ਰ ਸਨ |