ਗੜ੍ਹਦੀਵਾਲਾ, 29 ਜਨਵਰੀ (ਚੱਗਰ)-ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬੇਗਮਪੁਰਾ ਪਿੰਡ ਚਿਪੜਾ ਦੇ ਪ੍ਰਬੰਧਕਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੌਰਾਨ ਸੰਗਤਾਂ ਵਲੋਂ ਥਾਂ-ਥਾਂ ਸਵਾਗਤ ਕੀਤਾ ਗਿਆ ਅਤੇ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾਏ ਗਏ | ਇਸ ਮੌਕੇ ਢਾਡੀ ਭਾਈ ਇਕਬਾਲ ਸਿੰਘ ਬੈਂਸ, ਭਾਈ ਤਰਸੇਮ ਸਿੰਘ, ਭਾਈ ਗੁਲਜ਼ਾਰ ਸਿੰਘ, ਭਾਈ ਸਤਪਾਲ ਸਿੰਘ ਤੇ ਭਾਈ ਕਰਨੈਲ ਸਿੰਘ ਆਦਿ ਨੇ ਸੰਗਤਾਂ ਨੂੰ ਢਾਡੀ ਵਾਰਾਂ ਤੇ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ | ਜਦ ਕਿ ਪਿ੍ੰਸੀਪਲ ਜਗਜੀਤ ਸਿੰਘ ਰੀਹਲ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਈ | ਇਸ ਮੌਕੇ ਅਕਾਲੀ ਆਗੂ ਬਲਵਿੰਦਰ ਸਿੰਘ ਚਿਪੜਾ, ਪ੍ਰਧਾਨ ਸ਼ੌਕੀਨ ਸਿੰਘ, ਹੈੱਡ ਗ੍ਰੰਥੀ ਬਹਾਦਰ ਸਿੰਘ, ਪਿ੍ੰਸੀਪਲ ਜਗਜੀਤ ਸਿੰਘ ਰੀਹਲ, ਪਰਮਜੀਤ ਸਿੰਘ, ਗੁਰਦੀਪ ਸਿੰਘ, ਕੁਲਵਿੰਦਰ ਸਿੰਘ, ਮਨਮੋਹਨ ਸਿੰਘ, ਪਰਮਿੰਦਰ ਸਿੰਘ, ਹਰਪ੍ਰੀਤ ਸਿੰਘ, ਹਰਚਰਨ ਸਿੰਘ ਸਮਰਾ, ਸਰਪੰਚ ਮਨਦੀਪ ਕੌਰ, ਮਨਪ੍ਰੀਤ ਸਿੰਘ, ਸਰੂਪ ਸਿੰਘ ਚਿਪੜਾ, ਉਂਕਾਰ ਸਿੰਘ, ਗਿਆਨ ਸਿੰਘ, ਬਲਜੀਤ ਸਿੰਘ, ਨੰਬਰਦਾਰ ਪਰਮਿੰਦਰ ਸਿੰਘ ਸਮਰਾ, ਅੰਮਿ੍ਤਪਾਲ ਸਿੰਘ, ਦਲਜੀਤ ਸਿੰਘ, ਗੁਰਦੁਆਰਾ ਸੁਖ ਸਾਗਰ ਸਾਹਿਬ ਪ੍ਰਧਾਨ ਬਲਦੇਵ ਸਿੰਘ, ਲਵਰਾਜ ਸਿੰਘ ਕਾਲਕੱਟ, ਸਾਬਕਾ ਸਰਪੰਚ ਪੂਰਨ ਸਿੰਘ, ਅਮਰਜੀਤ ਸਿੰਘ, ਮਨਦੀਪ ਸਿੰਘ, ਸਰਪੰਚ ਹਰਦੀਪ ਸਿੰਘ ਥਿੰਦਾ, ਅਮਨਦੀਪ ਸਿੰਘ, ਸਤਨਾਮ ਸਿੰਘ, ਸਤਪਾਲ ਸਿੰਘ, ਰਣਜੀਤ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ |