ਹੁਸ਼ਿਆਰਪੁਰ, 29 ਜਨਵਰੀ (ਬਲਜਿੰਦਰਪਾਲ ਸਿੰਘ)-ਸਿਹਤ ਵਿਭਾਗ ਦੀ ਸਿਰਮੌਰ ਜਥੇਬੰਦੀ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਪੰਜਾਬ 'ਚ ਪਹਿਲਾਂ ਦਿੱਤੇ ਪ੍ਰੋਗਰਾਮ ਤਹਿਤ 2 ਘੰਟੇ ਲਈ ਕਲਮ ਛੋੜ ਹੜਤਾਲ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਸਮੇਲ ਸਿੰਘ ਦਿਓਲ ਨੇ ਦੱਸਿਆ ਕਿ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਦੇ ਪਹਿਲੇ ਪੜਾਅ 'ਚ ਸਮੂਹ ਕਰਮਚਾਰੀਆਂ ਵਲੋਂ ਪੰਜਾਬ 'ਚ ਐੱਚ.ਆਈ.ਵੀ./ਏਡਜ਼ ਦੀਆਂ ਸਾਰੀਆਂ ਸੇਵਾਵਾਂ ਦਵਾਈ ਦੇਣ, ਟੈਸਟਿੰਗ, ਕਾੳਾੂਸਲਿੰਗ, ਨਸ਼ੇ ਦੇ ਮਰੀਜ਼ਾਂ ਨੂੰ ਦਵਾਈਆਂ ਦੇਣ, ਗੁਪਤ ਰੋਗਾਂ ਦੇ ਮਰੀਜ਼ਾਂ ਨੂੰ ਦਵਾਈਆਂ ਦੇਣ ਅਤੇ ਬਲੱਡ ਸੈਂਟਰਾਂ ਦੇ ਕਰਮਚਾਰੀਆਂ ਨੇ ਸਵੇਰੇ ਦੋ ਘੰਟੇ ਲਈ ਕੰਮ ਠੱਪ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ | ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ 3 ਫਰਵਰੀ ਨੂੰ ਮੀਟਿੰਗ ਲਈ ਬੁਲਾਇਆ ਗਿਆ ਹੈ, ਪ੍ਰੰਤੂ ਜੇਕਰ ਮੰਗਾਂ ਨਹੀਂ ਮੰਨੀਆਂ ਤਾਂ 15 ਫਰਵਰੀ ਨੂੰ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਦੀ ਨਿੱਜੀ ਰਿਹਾਇਸ਼ ਪਟਿਆਲਾ ਵਿਖੇ ਪੰਜਾਬ ਦੇ ਕਰਮਚਾਰੀ ਸੂਬਾ ਪੱਧਰੀ ਰੋਸ ਰੈਲੀ ਕਰਨਗੇ, ਜਿਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਤੇ ਵਿਭਾਗ ਦੀ ਹੋਵੇਗੀ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨਾਲ ਅਰਧ ਸੈਂਕੜਾ ਮੀਟਿੰਗਾਂ ਹੋਣ ਦੇ ਬਾਵਜੂਦ ਹਰ ਵਾਰ ਸਹਿਮਤੀ ਦੇ ਬਾਵਜੂਦ ਨਾ ਤਾਂ ਵੋਟਾਂ ਤੋਂ ਪਹਿਲਾਂ ਕੀਤੇ ਵਾਅਦੇ ਅਨੁਸਾਰ ਤਨਖ਼ਾਹ 'ਚ ਵੀਹ ਫ਼ੀਸਦੀ ਵਾਧਾ ਕੀਤਾ ਗਿਆ ਅਤੇ ਨਾ ਹੀ ਹੋਰਨਾਂ ਮੰਗਾਂ ਦਾ ਹੱਲ ਹੋਇਆ, ਜਦਕਿ ਕਈ ਵਾਰ ਸਿਹਤ ਸਕੱਤਰ ਵਲੋਂ ਪੰਜਾਬ ਸਰਕਾਰ ਨੰੂ ਪਰਪੋਜਲ ਭੇਜਣ ਲਈ ਲਿਖਿਆ ਵੀ ਗਿਆ | ਜਨਰਲ ਸਕੱਤਰ ਗੁਰਜੰਟ ਸਿੰਘ ਨੇ ਦੱਸਿਆ ਕਿ ਇਹ ਸੰਘਰਸ਼ ਸਰਕਾਰ ਵਲੋਂ ਕਰਮਚਾਰੀਆਂ ਨਾਲ ਕੀਤੀ ਵਾਅਦਾਿਖ਼ਲਾਫ਼ੀ ਦੇ ਵਿਰੋਧ 'ਚ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹਿਣਗੇ |