ਹੁਸ਼ਿਆਰਪੁਰ, 29 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ 'ਸਾਂਝੀ ਰਸੋਈ' ਪ੍ਰੋਜੈਕਟ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸ ਦਾ ਰੋਜ਼ਾਨਾ 450 ਤੋਂ 500 ਗ਼ਰੀਬ ਅਤੇ ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਮਯੰਕ ਸੂਦ ਅਤੇ ਸੁਸ਼ਿਤ ਸੂਦ ਨੇ ਆਪਣੇ ਸਵਰਗੀ ਪਿਤਾ ਸੰਜੀਵ ਸੂਦ ਦੀ ਯਾਦ ਵਿਚ 5,100 ਰੁਪਏ ਦੀ ਰਾਸ਼ੀ ਅਤੇ ਨਵਨੀਤ ਚੋਪੜਾ ਨੇ ਆਪਣੇ ਪੁੱਤਰ ਦੀਕਸ਼ਤ ਚੋਪੜਾ ਦੇ ਜਨਮ ਦਿਨ ਮੌਕੇ 5,100 ਰੁਪਏ ਦੇ ਰਾਸ਼ਨ ਦੀ ਸਹਾਇਤਾ ਸਾਂਝੀ ਰਸੋਈ ਵਿਖੇ ਦਿੱਤੀ | ਇਸ ਮੌਕੇ ਰੈੱਡ ਕਰਾਸ ਹਸਪਤਾਲ ਭਲਾਈ ਸੈਕਸ਼ਨ ਦੇ ਮੈਂਬਰ ਮਨੋਰਮਾ ਮੋਹਿੰਦਰਾ ਵੀ ਮੌਜੂਦ ਰਹੇ | ਮੰਗੇਸ਼ ਸੂਦ ਨੇ ਦੱਸਿਆ ਕਿ ਇਹ ਪ੍ਰੋਜੈਕਟ ਜ਼ਿਲ੍ਹੇ ਦੇ ਦਾਨੀ ਸੱਜਣਾਂ/ਸਮਾਜ ਸੇਵਕਾਂ ਵੱਲੋਂ ਦਾਨ ਵਜੋਂ ਮੁਹੱਈਆ ਕੀਤੇ ਜਾ ਰਹੇ ਫੰਡਾਂ ਦੁਆਰਾ ਹੀ ਚਲਾਇਆ ਜਾ ਰਿਹਾ ਹੈ |