ਹੁਸ਼ਿਆਰਪੁਰ, 29 ਜਨਵਰੀ (ਨਰਿੰਦਰ ਸਿੰਘ ਬੱਡਲਾ)-ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਹਰਿ ਰਾਇ ਸਾਹਿਬ ਨੌਜਵਾਨ ਸਭਾ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਭੂੰਗਰਨੀ ਵਿਖੇ ਸ੍ਰੀ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ 'ਤੇ ਭਰਵਾਂ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਦੇ ਛਕਣ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਵੀ ਲਗਾਏ ਗਏ | ਨਗਰ ਕੀਰਤਨ ਦੌਰਾਨ ਗੱਤਕਾ ਪਾਰਟੀਆਂ ਵਲੋਂ ਗਤਕੇ ਦੇ ਜੌਹਰ ਵੀ ਦਿਖਾਏ ਗਏ ਅਤੇ ਵੱਖ-ਵੱਖ ਰਾਗੀ-ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰਇਤਿਹਾਸ ਤੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਨਿਹਾਲ ਕੀਤਾ | ਇਸ ਮੌਕੇ ਪ੍ਰਧਾਨ ਸੁਰਜੀਤ ਸਿੰਘ ਮਸੂਤਾ, ਮਨਜੀਤ ਸਿੰਘ ਗੁਰੂ ਨਾਨਕ ਮੋਦੀ ਖਾਨਾ, ਜਗਤਾਰ ਸਿੰਘ, ਜਰਨੈਲ ਸਿੰਘ, ਮਾ: ਨਿਰੰਕਾਰ ਸਿੰਘ, ਪਰਮਜੀਤ ਸਿੰਘ, ਅੰਗਰੇਜ਼ ਸਿੰਘ ਯੂ.ਐਸ.ਏ., ਅਵਤਾਰ ਸਿੰਘ ਤਾਰੀ, ਧਨਵੰਤ ਸਿੰਘ, ਨੰਬਰਦਾਰ ਰਾਜ ਸਿੰਘ, ਬਲਵੀਰ ਸਿੰਘ, ਦਰਸ਼ਨ ਸਿੰਘ ਆਦਿ ਸਮੇਤ ਸੰਗਤਾਂ ਹਾਜ਼ਰ ਸਨ |