25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸ਼ੁਕਰਾਨਾ ਸਮਾਗਮ ਕਰਵਾਇਆ

ਅਜੀਤ ਡੈਸਕ 30-01-2026
ਦਸੂਹਾ, 29 ਜਨਵਰੀ (ਭੁੱਲਰ)-ਬਲਾਕ ਸੰਮਤੀ ਮੈਂਬਰ ਰਿਪੂਦਮਨ ਕੌਰ ਬੇਰਛਾ ਵਲੋਂ ਸ਼ੁਕਰਾਨੇ ਸੰਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਗੁਰਦੁਆਰਾ ਸਿੰਘ ਸਭਾ ਬੇਰਛਾ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਪੰਥ ਦੇ ਪ੍ਰਸਿੱਧ ਕੀਰਤਨੀ ਜਥੇ ਵਲੋਂ ਕੀਰਤਨ ਕੀਤਾ ਗਿਆ | ਇਸ ਮੌਕੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦੇ ਪਿਤਾ ਪ੍ਰਧਾਨ ਜਗਮੋਹਨ ਸਿੰਘ ਬੱਬੂ ਘੁੰਮਣ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਉਨ੍ਹਾਂ ਬਲਾਕ ਸੰਮਤੀ ਮੈਂਬਰ ਰਿਪੂਦਮਨ ਕੋਰ ਬੇਰਛਾ ਨੂੰ ਵਧਾਈ ਦਿੱਤੀ ਅਤੇ ਪਿੰਡ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਵਦੀਪ ਸਿੰਘ ਰਿੰਪਾ, ਸਾਬਕਾ ਚੇਅਰਮੈਨ ਬਲਾਕ ਸੰਮਤੀ ਬਲਕਾਰ ਸਿੰਘ ਪੰਨੂ, ਐਡਵੋਕੇਟ ਹਰਮਨਜੀਤ ਸਿੰਘ ਬੇਰਸ਼ਾ, ਤੇਜਿੰਦਰ ਸਿੰਘ ਸਾਬੀ, ਸੰਦੀਪ ਸਿੰਘ ਸਰਾਂ, ਸਤਨਾਮ ਸਿੰਘ ਮਛਿਆਣਾ, ਸਰਪੰਚ ਹਰਬੰਸ ਕੌਰ, ਜਸਬੀਰ ਸਿੰਘ ਜੱਸਾ ਪਹਿਲਵਾਨ, ਦਵਿੰਦਰ ਸਿੰਘ ਟੀਟੂ, ਸੂਬੇਦਾਰ ਸੁਰਜੀਤ ਸਿੰਘ ਖੁਣਖੁਣ ਕਲਾਂ, ਕਰਨੈਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਸ਼ਖ਼ਸੀਅਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਬਸੀ ਦੌਲਤ ਖਾਂ ਵਿਖੇ ਮੁਫ਼ਤ ਆਯੁਸ਼ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।