25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਬਸੀ ਦੌਲਤ ਖਾਂ ਵਿਖੇ ਮੁਫ਼ਤ ਆਯੁਸ਼ ਮੈਡੀਕਲ ਕੈਂਪ ਲਗਾਇਆ

ਅਜੀਤ ਡੈਸਕ 30-01-2026
ਹੁਸ਼ਿਆਰਪੁਰ, 29 ਜਨਵਰੀ (ਬਲਜਿੰਦਰਪਾਲ ਸਿੰਘ)-ਡਾਇਰੈਕਟਰ ਆਯੁਰਵੈਦਾ ਪੰਜਾਬ ਡਾ. ਰਮਨ ਖੰਨਾ ਦੇ ਹੁਕਮਾਂ ਅਤੇ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਹੁਸ਼ਿਆਰਪੁਰ ਡਾ. ਸੁਰਿੰਦਰਪਾਲ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਪਿੰਡ ਬਸੀ ਦੌਲਤ ਖਾਂ ਵਿਖੇ ਮੁਫ਼ਤ ਆਯੁਸ਼ ਮੈਡੀਕਲ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਸਰਪੰਚ ਮਨਜੀਤ ਕੌਰ ਨੇ ਕੀਤਾ | ਇਸ ਮੌਕੇ ਕੈਂਪ ਇੰਚਾਰਜ ਡਾ: ਗਗਨਦੀਪ ਕੌਰ, ਡਾ: ਕਾਮਿਨੀ, ਹੋਮਿਓਪੈਥੀ ਡਾ: ਮੀਨਾ, ਹੋਮਿਓਪੈਥੀ ਡਾ: ਗੁਰਸ਼ਰਨ ਸਿੰਘ ਨੇ ਕੁੱਲ 460 ਮਰੀਜ਼ਾਂ ਦੀ ਜਾਂਚ ਕੀਤੀ | ਉਪਰੰਤ ਉਪ ਵੈਦ ਜਸਵੀਰ ਠਾਕੁਰ, ਉਪ ਵੈਦ ਅਮਨਜੋਤ ਕੌਰ, ਡਿਸਪੈਂਸਰ ਪ੍ਰਵੀਨ ਕੁਮਾਰੀ, ਮੋਨਿਕਾ ਵਲੋਂ ਆਯੁਰਵੈਦਿਕ, ਹੋਮਿਓਪੈਥੀ ਦਵਾਈਆਂ ਦਿੱਤੀਆਂ ਗਈਆਂ | ਟਰੇਂਡ ਦਾਈ ਹਰਦੀਪ ਕੌਰ, ਅਟੈਂਡੈਂਟ ਗੁਰਪ੍ਰੀਤ ਸਿੰਘ, ਸੰਦੀਪ ਕੁਮਾਰ ਅਤੇ ਕੁਲਵੀਰ ਸਿੰਘ ਵਲੋਂ ਕੈਂਪ ਦੀ ਸਫਲਤਾ ਲਈ ਯੋਗਦਾਨ ਪਾਇਆ ਗਿਆ | ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਦਫ਼ਤਰ ਹੁਸ਼ਿਆਰਪੁਰ ਵਲੋਂ ਸੁਪਰਟੈਂਡੈਂਟ ਦਲਜੀਤ ਕੌਰ, ਰੌਜੀ ਤੇ ਉਪ ਵੈਦ ਮਨੂੰ ਬਾਂਸਲ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ |
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸ਼ੁਕਰਾਨਾ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।