25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 30-01-2026
ਚੱਬੇਵਾਲ, 29 ਜਨਵਰੀ (ਰਾਜੀਵ ਭਾਰਦਵਾਜ)-ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਅਸਥਾਨ ਗੁਰਦੁਆਰਾ ਹਰੀਆਂ ਵੇਲਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਜਥੇਦਾਰ ਬਾਬਾ ਨਿਹਾਲ ਸਿੰਘ ਅਤੇ ਬੀਬੀ ਯਸ਼ਪਾਲ ਕੌਰ ਦੀ ਦੇਖ-ਰੇਖ 'ਚ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਨੇ ਅਰਦਾਸ ਕੀਤੀ ਅਤੇ ਸੰਗਤਾਂ ਨੂੰ ਜੀ ਆਇਆਂ ਆਖਿਆ ਤੇ ਫੁੱਲਾਂ ਦੀ ਵਰਖਾ ਨਾਲ ਨਗਰ ਕੀਰਤਨ ਦਾ ਆਰੰਭ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਿਰਕਤ ਕੀਤੀ ਅਤੇ ਬਾਬਾ ਨਿਹਾਲ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਬੀਬੀ ਯਸ਼ਪਾਲ ਕੌਰ ਵਲੋਂ ਹੋਰਨਾਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ ਰਾਹੀਂ ਨਿਹਾਲ ਕੀਤਾ | ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਇਆ, ਜੋ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਹਰੀਆਂ ਵੇਲਾਂ ਵਿਖੇ ਪਹੁੰਚਾਇਆ | ਨਗਰ ਕੀਰਤਨ 'ਚ ਘੋੜੇ ਅਤੇ ਨੌਜਵਾਨਾਂ ਵਲੋਂ ਕੀਤੇ ਗਏ ਗਤਕੇ ਦਾ ਪ੍ਰਦਰਸ਼ਨ ਸੰਗਤਾਂ ਦੀ ਖਿੱਚ ਦਾ ਕਾਰਨ ਰਿਹਾ | ਇਸ ਮੌਕੇ ਸੰਗਤਾਂ ਦੇ ਛਕਣ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਵੀ ਲਗਾਏ ਗਏ | ਬਾਬਾ ਨਿਹਾਲ ਸਿੰਘ ਅਤੇ ਬੀਬੀ ਯਸ਼ਪਾਲ ਕੌਰ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਹਰੀਆਂ ਵੇਲਾਂ ਵਿਖੇ 31 ਜਨਵਰੀ ਨੂੰ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ | ਇਸ ਮੌਕੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ, ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ |
ਪਿਛਲੀ ਖ਼ਬਰ ਸ੍ਰੀ ਓਮ ਦਰਬਾਰ 'ਚ ਮੁਫ਼ਤ ਮੈਡੀਕਲ ਕੈਂਪ 1 ਨੂੰ ਅਗਲੀ ਖ਼ਬਰ ਬਸੀ ਦੌਲਤ ਖਾਂ ਵਿਖੇ ਮੁਫ਼ਤ ਆਯੁਸ਼ ਮੈਡੀਕਲ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।