ਹੁਸ਼ਿਆਰਪੁਰ, 29 ਜਨਵਰੀ (ਨਰਿੰਦਰ ਸਿੰਘ ਬੱਡਲਾ)-ਸਰਕਾਰੀ ਆਯੁਰਵੈਦਿਕ ਸਿਹਤ ਕੇਂਦਰ ਗੋਕਲ ਨਗਰ ਹੁਸ਼ਿਆਰਪੁਰ ਮੁਫ਼ਤ ਆਯੁਸ਼ ਮੈਡੀਕਲ ਕੈਂਪ 4 ਫਰਵਰੀ ਨੂੰ ਸਵੇਰੇ 9 ਵਜੇ ਤੋਂ ਸ਼ਾਮ 3 ਵਜੇ ਤੱਕ ਲਗਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ: ਸੁਮਨਦੀਪ ਸੀਨੀਅਰ ਫਿਜੀਸ਼ੀਅਨ ਤੇ ਪ੍ਰਦੀਪ ਅਰੋੜਾ ਨੇ ਦੱਸਿਆ ਕਿ ਕੈਂਪ 'ਚ ਮਰੀਜ਼ਾਂ ਦੀਆਂ ਵੱਖ-ਵੱਖ ਬਿਮਾਰੀਆਂ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਆਮ ਰੋਗਾਂ ਦੇ ਨਾਲ-ਨਾਲ ਹਾਰਮੋਨਜ਼ ਸੰਬੰਧੀ ਲੰਬੇ ਸਮੇਂ ਦੀਆਂ ਬਿਮਾਰੀਆਂ ਲਈ ਵੀ ਮੁਫ਼ਤ ਸਲਾਹ ਦਿੱਤੀ ਜਾਵੇਗੀ |