25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਖ਼ਾਲਸਾ ਕਾਲਜ ਵਿਖੇ ਵਿਦਿਆਰਥੀਆਂ ਦੇ ਸਕਿਲ-ਇਨ-ਟੀਚਿੰਗ ਅਤੇ ਬੈੱਸਟ ਟੀਚਿੰਗ ਏਡ ਦੇ ਮੁਕਾਬਲੇ ਕਰਵਾਏ

ਅਜੀਤ ਡੈਸਕ 30-01-2026
ਗੜ੍ਹਸ਼ੰਕਰ, 29 ਜਨਵਰੀ (ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਪਿ੍ੰਸੀਪਲ ਡਾ. ਅਮਨਦੀਪ ਹੀਰਾ ਦੀ ਰਹਿਨੁਮਾਈ ਅਤੇ ਐਜੂਕੇਸ਼ਨ ਵਿਭਾਗ ਦੇ ਮੁਖੀ ਡਾ. ਸੰਘਾ ਗੁਰਬਖ਼ਸ਼ ਕੌਰ ਦੀ ਦੇਖ-ਰੇਖ ਹੇਠ ਐਜੂਕੇਸ਼ਨ ਵਿਭਾਗ ਵਲੋਂ ਬੀ.ਏ. ਬੀ.ਐੱਡ ਅਤੇ ਬੀ.ਐੱਸ.ਸੀ. ਚਾਰ ਸਾਲਾ ਇੰਟਗ੍ਰੇਟਿਡ ਕੋਰਸ ਦੇ ਵਿਦਿਆਰਥੀਆਂ ਦੇ ਸਕਿਲ-ਇਨ-ਟੀਚਿੰਗ ਅਤੇ ਬੈੱਸਟ ਟੀਚਿੰਗ ਏਡ ਦੇ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ ਵਿਚ ਵਿਭਾਗ ਦੇ 33 ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਦੇ ਮੁਕਾਬਲਿਆਂ 'ਚ ਹਿੱਸਾ ਲਿਆ | ਮੁਕਾਬਲੇ ਦੀ ਸਮਾਪਤੀ 'ਤੇ ਕਾਲਜ ਪਿ੍ੰਸੀਪਲ ਡਾ. ਅਮਨਦੀਪ ਹੀਰਾ ਨੇ ਮੁਕਾਬਲੇ 'ਚ ਅੱਵਲ ਰਹੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ | ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਅੱਗੇ ਵਧਣ ਲਈ ਪ੍ਰੇਰਿਤ ਕਰਦੇ ਹਨ | ਉਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਮੁਕਾਬਲਿਆਂ 'ਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਦਿਆਂ ਕਿਹਾ ਕਿ ਕਿਸੇ ਵੀ ਖੇਤਰ ਵਿਚ ਟੀਚਾ ਹਾਸਿਲ ਕਰਨ ਲਈ ਉਸ ਦੇ ਮੁਕਾਬਲਿਆਂ ਨਾਲ ਜੁੜਨਾ ਬਹੁਤ ਜ਼ਰੂਰੀ ਹੈ | ਇਸ ਮੌਕੇ ਪ੍ਰੋ. ਲਖਵਿੰਦਰਜੀਤ ਕੌਰ, ਡਾ. ਕੁਲਦੀਪ ਕੌਰ, ਡਾ. ਸੰਘਾ ਗੁਰਬਖ਼ਸ਼ ਕੌਰ, ਡਾ. ਨਰੇਸ਼ ਕੁਮਾਰੀ, ਪ੍ਰੋ. ਕਿਰਨਜੋਤ ਕੌਰ, ਪ੍ਰੋ. ਨਰਿੰਦਰ ਕੌਰ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਅਮਨਦੀਪ ਕੌਰ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਕੰਮ 'ਚ ਰੁਕਾਵਟ ਪਾਉਣ ਅਤੇ ਟਿੱਪਰ ਨੂੰ ਨਾਕੇ ਤੋਂ ਭਜਾਉਣ ਸੰਬੰਧੀ ਮਾਮਲਾ ਦਰਜ ਅਗਲੀ ਖ਼ਬਰ ਰੇਹੜੀ ਵਾਲਿਆਂ ਦੇ ਨਾਜਾਇਜ਼ ਕਬਜ਼ੇ ਹਟਵਾਉਣ ਲਈ ਦਿੱਤੀ ਚਿਤਾਵਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।