25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਕੈਨੇਡਾ ਤੋਂ ਮਨਦੀਪ ਦੀ ਮਿ੍ਤਕ ਦੇਹ ਭਾਰਤ ਲਿਆਉਣ ਲਈ ਖੰਨਾ ਨੂੰ ਅਪੀਲ

ਅਜੀਤ ਡੈਸਕ 30-01-2026
ਹੁਸ਼ਿਆਰਪੁਰ, 29 ਜਨਵਰੀ (ਹਰਪ੍ਰੀਤ ਕੌਰ)-ਪਿੰਡ ਪੰਡੋਰੀ ਨਿਵਾਸੀ ਮਨਦੀਪ ਸਿੰਘ ਜਿਸ ਦੀ ਕੈਨੇਡਾ ਵਿਚ ਮੌਤ ਹੋ ਗਈ ਸੀ, ਦੀ ਮਿ੍ਤਕ ਦੇਹ ਨੂੰ ਭਾਰਤ ਲਿਆਉਣ ਲਈ ਮਿ੍ਤਕ ਦੇ ਪਿਤਾ ਯੋਗੇਸ਼ਵਰ ਨੇ ਸਾਬਕਾ ਮੈਂਬਰ ਪਾਰਲੀਮੈਂਟ ਅਵਿਨਾਸ਼ ਰਾਏ ਖੰਨਾ ਨੂੰ ਅਪੀਲ ਕੀਤੀ | ਉਨ੍ਹਾਂ ਦੱਸਿਆ ਕਿ ਮਨਦੀਪ ਪੜ੍ਹਾਈ ਕਰਨ ਲਈ ਕਨੇਡਾ ਗਿਆ ਸੀ | ਕਿਸੇ ਹਮਲਾਵਰ ਨੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ | ਖੰਨਾ ਨੇ ਇਹ ਮਾਮਲਾ ਕੇਂਦਰੀ ਵਿਦੇਸ਼ ਮਤਰਾਲੇ ਕੋਲ ਉਠਾਇਆ ਅਤੇ ਮਨਦੀਪ ਦੀ ਮਿ੍ਤਕ ਦੇਹ ਨੂੰ ਭਾਰਤ ਲਿਆਉਣ ਦੀ ਅਪੀਲ ਕੀਤੀ ਹੈ | ਮਨਦੀਪ ਦੇ ਪਿਤਾ ਨੇ ਦੱਸਿਆ ਕਿ ਕਨੇਡਾ ਪੁਲਿਸ ਵਲੋਂ ਉਨ੍ਹਾਂ ਨੂੰ ਲੋੜੀਂਦੀ ਕਾਰਵਾਈ ਉਪਰੰਤ ਮਿ੍ਤਕ ਦੇਹ ਨੂੰ ਭਾਰਤ ਭੇਜਣ ਦਾ ਭਰੋਸਾ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਕੇਂਦਰ ਸਰਕਾਰ ਵਲੋਂ ਮਨਰੇਗਾ ਸਕੀਮ 'ਚ ਲਿਆਂਦੇ ਗਏ ਨਵੇਂ ਨਿਯਮਾਂ ਦਾ ਕਾਂਗਰਸ ਵਲੋਂ ਵਿਰੋਧ ਅਗਲੀ ਖ਼ਬਰ ਗੰਦਾ ਪਾਣੀ ਗਲੀਆਂ 'ਚ ਖੜ੍ਹਨ ਨੂੰ ਲੈ ਕੇ ਹਕੂਮਤਪੁਰ ਵਾਸੀਆਂ ਵਲੋਂ ਸਰਕਾਰ ਵਿਰੱੁਧ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।