25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਕੇਂਦਰ ਸਰਕਾਰ ਵਲੋਂ ਮਨਰੇਗਾ ਸਕੀਮ 'ਚ ਲਿਆਂਦੇ ਗਏ ਨਵੇਂ ਨਿਯਮਾਂ ਦਾ ਕਾਂਗਰਸ ਵਲੋਂ ਵਿਰੋਧ

ਅਜੀਤ ਡੈਸਕ 30-01-2026
ਹਰਿਆਣਾ, 29 ਜਨਵਰੀ (ਹਰਮੇਲ ਸਿੰਘ ਖੱਖ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਮਨਰੇਗਾ ਸਕੀਮ 'ਚ ਲਿਆਂਦੇ ਗਏ ਨਵੇਂ ਨਿਯਮਾਂ ਦੇ ਵਿਰੋਧ 'ਚ ਕਾਂਗਰਸ ਪਾਰਟੀ ਵਲੋਂ 'ਮਨਰੇਗਾ ਬਚਾਓ ਸੰਗਰਾਮ' ਦੀ ਲੜੀ ਤਹਿਤ ਸੂਬੇ ਭਰ 'ਚ ਸੰਘਰਸ਼ ਤੇਜ਼ ਕੀਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਪਿੰਡ ਭੂੰਗਾ ਵਿਖੇ ਕਾਂਗਰਸ ਦੇ ਬਲਾਕ ਪ੍ਰਧਾਨ ਮਨਿੰਦਰ ਸਿੰਘ ਟਿੰਮੀ ਸ਼ਾਹੀ ਦੇ ਗ੍ਰਹਿ ਵਿਖੇ ਪਵਨ ਕੁਮਾਰ ਆਦੀਆ ਵਲੋਂ ਲੋਕਾਂ ਨੂੰ ਭਾਜਪਾ ਦੀਆਂ ਗ਼ਲਤ ਨੀਤੀਆਂ ਬਾਰੇ ਜਾਗਰੂਕ ਕੀਤਾ ਗਿਆ | ਇਸ ਮੌਕੇ ਆਦੀਆ ਨੇ ਕਿਹਾ ਕਿ ਭਾਜਪਾ ਸਰਕਾਰ ਦੀਆਂ ਗ਼ਰੀਬ ਵਿਰੋਧੀ ਨੀਤੀਆਂ ਨੂੰ ਲੋਕਾਂ ਸਾਹਮਣੇ ਲਿਆਂਦਾ ਜਾ ਰਿਹਾ ਹੈ, ਕਿਉਂਕਿ ਕੇਂਦਰ ਸਰਕਾਰ ਦੇ ਨਵੇਂ ਫ਼ੈਸਲਿਆਂ ਨਾਲ ਮਨਰੇਗਾ ਅਧੀਨ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਰੋਜ਼ੀ-ਰੋਟੀ ਤੋਂ ਵਾਂਝਾ ਕੀਤਾ ਜਾ ਰਿਹਾ ਹੈ ਤੇ ਹੁਣ ਮਜ਼ਦੂਰ ਆਪਣੇ ਹੱਕ ਅਨੁਸਾਰ ਕੰਮ ਦੀ ਮੰਗ ਵੀ ਨਹੀਂ ਕਰ ਸਕਣਗੇ | ਉਨ੍ਹਾਂ ਕਿਹਾ ਮਨਰੇਗਾ ਸਕੀਮ ਕਾਂਗਰਸ ਸਰਕਾਰ ਦੇ ਸਮੇਂ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਲਾਗੂ ਕੀਤੀ ਗਈ ਸੀ, ਜਿਸ ਤਹਿਤ ਮਜ਼ਦੂਰਾਂ ਨੂੰ 100 ਦਿਨਾਂ ਦਾ ਰੁਜ਼ਗਾਰ ਮਿਲਦਾ ਸੀ, ਪਰ ਮੌਜੂਦਾ ਕੇਂਦਰ ਸਰਕਾਰ ਆਪਣੀ ਜ਼ਿੰਮੇਵਾਰੀ ਸੂਬਿਆਂ 'ਤੇ ਥੋਪ ਕੇ ਮਜ਼ਦੂਰਾਂ ਦੇ ਹੱਕ ਖੋਹ ਰਹੀ ਹੈ | ਇਸ ਮੌਕੇ ਮੀਟਿੰਗ ਸਾਬਕਾ ਵਿਧਾਇਕਾਂ ਸਮੇਤ ਕਾਂਗਰਸੀ ਬਲਾਕ ਪ੍ਰਧਾਨ ਮਨਿੰਦਰ ਸਿੰਘ ਟਿੰਮੀ ਸ਼ਾਹੀ ਤੇ ਵੱਡੀ ਗਿਣਤੀ ਵਿਚ ਪਿੰਡਾਂ ਦੇ ਲੋਕ ਹਾਜਰ ਸਨ |
ਪਿਛਲੀ ਖ਼ਬਰ ਡਾ. ਰਾਜ ਕੁਮਾਰ ਨੇ ਸੰਤ ਨਿਰੰਜਨ ਦਾਸ ਤੇ ਸੰਗਤ ਨੂੰ ਵਾਰਾਨਸੀ ਲਈ ਕੀਤਾ ਰਵਾਨਾ ਅਗਲੀ ਖ਼ਬਰ ਕੈਨੇਡਾ ਤੋਂ ਮਨਦੀਪ ਦੀ ਮਿ੍ਤਕ ਦੇਹ ਭਾਰਤ ਲਿਆਉਣ ਲਈ ਖੰਨਾ ਨੂੰ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।