24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਮੁੱਖ ਮੰਤਰੀ ਸਿਹਤ ਯੋਜਨਾ ਆਮ ਲੋਕਾਂ ਲਈ ਵੱਡੀ ਰਾਹਤ - ਸੁਲੱਖਣ ਸਿੰਘ ਜੱਗੀ

ਅਜੀਤ ਡੈਸਕ 30-01-2026
ਭੰਗਾਲਾ, 29 ਜਨਵਰੀ (ਬਲਵਿੰਦਰਜੀਤ ਸਿੰਘ ਸੈਣੀ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਵਾਸੀਆਂ ਲਈ 10 ਲੱਖ ਰੁਪਏ ਤੱਕ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਕੀਤੀ ਗਈ ਹੈ, ਜਿਸ ਨੂੰ ਲੈ ਕੇ ਸੂਬੇ ਭਰ 'ਚ ਲੋਕਾਂ ਵਲੋਂ ਖੁਸ਼ੀ ਪਾਈ ਜਾ ਰਹੀ ਹੈ | ਇਹ ਪ੍ਰਗਟਾਵਾ ਸਾਬਕਾ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਸੁਲੱਖਣ ਸਿੰਘ ਜੱਗੀ ਨੇ ਕਰਦਿਆਂ ਕਿਹਾ ਕਿ ਇਹ ਯੋਜਨਾ ਆਮ ਲੋਕਾਂ ਲਈ ਵੱਡੀ ਰਾਹਤ ਸਾਬਤ ਹੋਵੇਗੀ, ਕਿਉਂਕਿ ਮਹਿੰਗੇ ਇਲਾਜ ਕਾਰਨ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਨੂੰ ਅਕਸਰ ਕਰਜ਼ੇ ਦੇ ਬੋਝ ਹੇਠ ਆਉਣਾ ਪੈਂਦਾ ਸੀ | ਹੁਣ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲਣ ਨਾਲ ਹਰ ਪਰਿਵਾਰ ਬੇਫ਼ਿਕਰ ਹੋ ਕੇ ਵਧੀਆ ਸਿਹਤ ਸੇਵਾਵਾਂ ਲੈ ਸਕੇਗਾ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਦੇ ਸਰਕਾਰੀ ਹੀ ਨਹੀਂ ਸਗੋਂ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਕੈਸ਼ਲੈੱਸ ਇਲਾਜ ਦੀ ਸਹੂਲਤ ਮਿਲੇਗੀ | ਦਿਲ ਦੀਆਂ ਬਿਮਾਰੀਆਂ, ਕੈਂਸਰ, ਗੁਰਦੇ ਦਾ ਇਲਾਜ, ਹੱਡੀਆਂ ਦੇ ਆਪਰੇਸ਼ਨ, ਗੰਭੀਰ ਸਰਜਰੀਆਂ ਸਮੇਤ ਕਈ ਮਹਿੰਗੇ ਇਲਾਜ ਇਸ ਯੋਜਨਾ ਵਿਚ ਸ਼ਾਮਿਲ ਹਨ | ਇਸ ਨਾਲ ਮਰੀਜ਼ਾਂ ਨੂੰ ਇਲਾਜ ਲਈ ਹੋਰ ਰਾਜਾਂ ਜਾਂ ਮਹਿੰਗੇ ਹਸਪਤਾਲਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ |
ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਡਾ. ਰਾਜ ਕੁਮਾਰ ਨੇ ਸੰਤ ਨਿਰੰਜਨ ਦਾਸ ਤੇ ਸੰਗਤ ਨੂੰ ਵਾਰਾਨਸੀ ਲਈ ਕੀਤਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।