24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਜੌੜਾ ਵਿਖੇ ਪ੍ਰਭਾਤ ਫੇਰੀਆਂ ਜਾਰੀ

ਅਜੀਤ ਡੈਸਕ 30-01-2026
ਚੌਲਾਂਗ, 29 ਜਨਵਰੀ (ਸੁਖਦੇਵ ਸਿੰਘ)-ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਜੌੜਾ ਵਿਖੇ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ | ਇਸ ਸਬੰਧੀ ਪ੍ਰਬੰਧਕ ਕਮੇਟੀ ਦੇ ਮੈਂਬਰ ਪ੍ਰੇਮ ਸਿੰਘ, ਸੁੱਖਾ ਜੌੜਾ, ਦੀਪਾ ਜੌੜਾ, ਜਸਵੀਰ ਸਿੰਘ ਆਦਿ ਨੇ ਦੱਸਿਆ ਕਿ ਪਿਛਲੇ ਕੁੱਝ ਦਿਨਾਂ ਤੋਂ ਪਿੰਡ ਵਾਸੀਆਂ ਵਲੋਂ ਸਮੂਹ ਸੰਗਤਾਂ ਵਲੋਂ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ | ਇਸ ਮੌਕੇ ਸੰਗਤਾਂ ਲਈ ਚਾਹ, ਮਠਿਆਈਆਂ ਦੇ ਲੰਗਰ ਲਗਾਏ ਜਾ ਰਹੇ ਹਨ | ਪ੍ਰਬੰਧਕਾਂ ਨੇ ਦੱਸਿਆ ਕਿ 30 ਜਨਵਰੀ ਨੂੰ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਆਰੰਭ ਕੀਤੇ ਜਾਣਗੇ | 31 ਜਨਵਰੀ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ, 1 ਫਰਵਰੀ ਨੂੰ ਕੀਰਤਨ ਦੀਵਾਨ ਸਜਾਏ ਜਾਣਗੇ | ਜਿਸ ਵਿਚ ਮੱਖਣ ਸਿੰਘ ਖ਼ਾਲਸਾ ਪਿਪਲੀ ਵਾਲੇ, ਸੁਲੱਖਣ ਸਿੰਘ ਦਮਦਮੀ ਟਕਸਾਲ ਵਾਲੇ, ਭਾਈ ਜਗਸੀਰ ਸਿੰਘ ਪਟਿਆਲਾ ਵਾਲੇ, ਸੰਦੀਪ ਸਿੰਘ ਕੂਟਾਂ ਵਾਲੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ |
ਪਿਛਲੀ ਖ਼ਬਰ ਸਿਵਲ ਸਰਜਨ ਵਲੋਂ 14 ਹਾਊਸ ਸਰਜਨਾਂ ਨੂੰ ਨਿਯੁਕਤੀ ਪੱਤਰ ਜਾਰੀ ਅਗਲੀ ਖ਼ਬਰ ਪਿੰਡ ਨੱਥੂਪੁਰ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਸਰਪੰਚ ਅਤੇ ਪ੍ਰਵਾਸੀ ਪੰਜਾਬੀਆਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।