24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸਿਵਲ ਸਰਜਨ ਵਲੋਂ 14 ਹਾਊਸ ਸਰਜਨਾਂ ਨੂੰ ਨਿਯੁਕਤੀ ਪੱਤਰ ਜਾਰੀ

ਅਜੀਤ ਡੈਸਕ 30-01-2026
ਹੁਸ਼ਿਆਰਪੁਰ, 29 ਜਨਵਰੀ (ਹਰਪ੍ਰੀਤ ਕੌਰ)-ਸਿਵਲ ਸਰਜਨ ਡਾ. ਬਲਵੀਰ ਕੁਮਾਰ ਵਲੋਂ 14 ਹਾਊਸ ਸਰਜਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ | ਡਾ. ਬਲਵੀਰ ਕੁਮਾਰ ਨੇ ਦੱਸਿਆ ਕਿ ਇਹ ਸਰਜਨ ਜ਼ਿਲ੍ਹਾ ਹਸਪਤਾਲ ਹੁਸ਼ਿਆਰਪੁਰ, ਐਸ.ਡੀ.ਐਚ ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਵਿਖੇ ਸੇਵਾਵਾਂ ਨਿਭਾਉਣਗੇ | ਉਨ੍ਹਾਂ ਕਿਹਾ ਕਿ ਇਨ੍ਹਾਂ ਡਾਕਟਰਾਂ ਦੀ ਨਿਯੁਕਤੀ ਨਾਲ ਲੋਕਾਂ ਨੂੰ ਹੋਰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣਗੀਆਂ | ਉਨ੍ਹਾਂ ਨਵਨਿਯੁਕਤ ਡਾਕਟਰਾਂ ਨੂੰ ਵਧਾਈ ਦਿੰਦੇ ਹੋਏ ਪੂਰੀ ਮਿਹਨਤ, ਲਗਨ ਤੇ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ | ਇਸ ਮੌਕੇ ਡਾ. ਕਪਿਲ ਡੋਗਰਾ, ਸੰਜੀਵ ਕੁਮਾਰ, ਸਤਪਾਲ, ਜੂਨੀਅਰ ਸਹਾਇਕ ਧਰਮਿੰਦਰ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਪਾਵਰਕਾਮ ਦੀ ਸ਼ਿਕਾਇਤ 'ਤੇ ਅਣਅਧਿਕਾਰਤ ਸ਼ਿਫਟਿੰਗ ਕਰਕੇ 4 ਲੱਖ ਤੋਂ ਵਧੇਰੇ ਦਾ ਨੁਕਸਾਨ ਪਹੁੰਚਾਉਣ ਦੇ ਮਾਮਲੇ 'ਚ 2 ਨਾਮ... ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਜੌੜਾ ਵਿਖੇ ਪ੍ਰਭਾਤ ਫੇਰੀਆਂ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।