24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਮਾਡਰਨ ਗਰੁੱਪ ਆਫ਼ ਕਾਲਜਿਜ਼ ਦੇ ਯੂਥ ਭਲਾਈ ਵਿਭਾਗ ਨੇ ਸਵੈ ਰੁਜ਼ਗਾਰ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਅਜੀਤ ਡੈਸਕ 30-01-2026
ਭੰਗਾਲਾ, 29 ਜਨਵਰੀ (ਬਲਵਿੰਦਰਜੀਤ ਸਿੰਘ ਸੈਣੀ)-ਮਾਡਰਨ ਗਰੁੱਪ ਆਫ਼ ਕਾਲਜਿਜ਼ ਦੇ ਯੂਥ ਭਲਾਈ ਵਿਭਾਗ ਵਲੋਂ ਕੇਂਦਰੀ ਹੈਂਡਲੂਮ ਸੰਸਥਾ ਜਲੰਧਰ ਦੇ ਸਹਿਯੋਗ ਨਾਲ ਸਵੈ ਰੁਜ਼ਗਾਰ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ ਜਿਸ 'ਚ ਕੇਂਦਰੀ ਹੈਂਡਲੂਮ ਸੰਸਥਾ ਤੋਂ ਡਾ. ਪਰਮਜੀਤ ਸਿੰਘ ਅਤੇ ਹਰਜੀਤ ਸਿੰਘ ਵਲੋਂ ਵਿਦਿਆਰਥੀਆਂ ਨੂੰ ਰੁਜ਼ਗਾਰ ਸਿਰਜਣ ਦੇ ਢੰਗਾਂ ਨਾਲ ਰੂਬਰੂ ਕੀਤਾ | ਇਹ ਪ੍ਰੋਗਰਾਮ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਨਵੇਂ ਵਿਸ਼ੇ ਦੀ ਰੂਪ-ਰੇਖਾ ਦੀ ਗਹਿਰਾਈ ਨਾਲ ਚਰਚਾ ਕਰਨ ਲਈ ਕੀਤਾ ਗਿਆ | ਯੂਥ ਭਲਾਈ ਵਿਭਾਗ ਦੇ ਮੁਖੀ ਡਾ. ਕਮਲ ਕਿਸ਼ੋਰ ਵਲੋਂ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਸੈਮੀਨਾਰ ਦੇ ਵਿਸ਼ੇ ਬਾਰੇ ਦੱਸਿਆ | ਕਾਲਜ ਪ੍ਰਬੰਧਕਾਂ ਵਲੋਂ ਕੈਂਪਸ ਡਾਇਰੈਕਟਰ ਡਾ. ਵਿਜੇਤਾ ਸ਼ਰਮਾ ਅਤੇ ਪਿ੍ੰਸੀਪਲ ਡਾ. ਜਤਿੰਦਰ ਕੁਮਾਰ ਸ਼ਾਮਿਲ ਹੋਏ, ਜਿਨ੍ਹਾਂ ਨੇ ਸਮਾਗਮ ਦੀ ਸਫਲਤਾ ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਕਿਹਾ ਗਿਆ ਕਿ ਅੱਜ ਦੇ ਸਮਾੇ ਵਿਚ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਵਿਦਿਆਰਥੀ ਸਿਰਫ਼ ਕਿਤਾਬਾਂ ਤੱਕ ਸੀਮਤ ਨਾ ਰਹਿ ਕੇ ਆਪਣੇ ਸਮਾਜ ਵਿਚ ਪੈਦਾ ਹੋ ਰਹੇ ਨਵੇਂ ਮੌਕਿਆਂ ਦੀ ਪਹਿਚਾਣ ਕਰੇ | ਇਸ ਮੌਕੇ ਯੂਥ ਭਲਾਈ ਵਿਭਾਗ ਵਲੋਂ ਕੈਂਪਸ ਡਾਇਰੈਕਟਰ ਡਾ. ਵਿਜੇਤਾ ਸ਼ਰਮਾ ਦਾ ਵਿਸ਼ੇਸ਼ ਰੂਪ ਵਿਚ ਪ੍ਰੋਗਰਾਮ ਦੇ ਸੰਚਾਲਨ ਵਿਚ ਮੁੱਖ ਭੂਮਿਕਾ ਨਿਭਾਉਣ ਲਈ ਧੰਨਵਾਦ ਕੀਤਾ ਗਿਆ | ਇਸ ਮੌਕੇ ਐਡਮਿਸ਼ਨ, ਮਾਰਕੀਟਿੰਗ ਡਾਇਰੈਕਟਰ ਪਰਵਿੰਦਰ ਸਿੰਘ, ਡੀਨ ਸੁਖਜਿੰਦਰ ਸਿੰਘ ਅਤੇ ਸਾਰੇ ਫੈਕਲਟੀ ਮੈਂਬਰਾਂ ਨੇ ਸ਼ਿਰਕਤ ਕੀਤੀ |
ਪਿਛਲੀ ਖ਼ਬਰ ਕਾਇਆ-ਕਲਪ ਪ੍ਰੋਗਰਾਮ ਤਹਿਤ ਅਧਿਕਾਰੀਆਂ ਵਲੋਂ ਸਿਵਲ ਹਸਪਤਾਲ ਮੁਕੇਰੀਆਂ ਦਾ ਨਿਰੀਖਣ ਅਗਲੀ ਖ਼ਬਰ ਪਾਵਰਕਾਮ ਦੀ ਸ਼ਿਕਾਇਤ 'ਤੇ ਅਣਅਧਿਕਾਰਤ ਸ਼ਿਫਟਿੰਗ ਕਰਕੇ 4 ਲੱਖ ਤੋਂ ਵਧੇਰੇ ਦਾ ਨੁਕਸਾਨ ਪਹੁੰਚਾਉਣ ਦੇ ਮਾਮਲੇ 'ਚ 2 ਨਾਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।