24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਪ੍ਰੋ. ਮੁਲਤਾਨੀ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸੰਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਅਜੀਤ ਡੈਸਕ 30-01-2026
ਮੁਕੇਰੀਆਂ, 29 ਜਨਵਰੀ (ਰਾਮਗੜ੍ਹੀਆ)- ਮੁਕੇਰੀਆਂ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਜਾ ਕੇ ਪ੍ਰੋ. ਜੀ. ਐੱਸ. ਮੁਲਤਾਨੀ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਜਿੱਥੇ ਕਰਵਾਈ ਗਈ ਉੱਥੇ ਹੀ ਉਨ੍ਹਾਂ ਇਸ ਯੋਜਨਾ ਸੰਬੰਧੀ ਲੋਕਾਂ ਨੂੰ ਜਾਗਰੂਕ ਵੀ ਕੀਤਾ | ਪ੍ਰੋ. ਮੁਲਤਾਨੀ ਨੇ ਲੋਕਾਂ ਨੂੰ ਦੱਸਿਆ ਕਿ ਪੂਰੇ ਦੇਸ਼ 'ਚ ਇਹ ਪਹਿਲੀ ਸਭ ਤੋਂ ਵੱਡੀ ਮੁਫ਼ਤ ਸਿਹਤ ਯੋਜਨਾ ਹੈ ਜਿਸ ਦਾ ਲਾਭ ਪੰਜਾਬ ਦੇ ਲੋਕਾਂ ਨੂੰ ਮਿਲਣ ਜਾ ਰਿਹਾ ਹੈ | ਉਨ੍ਹਾਂ ਕਿਹਾ ਇਸ ਯੋਜਨਾ 'ਚ ਹਰ ਵਰਗ ਦੇ ਲੋਕ ਸ਼ਾਮਿਲ ਹਨ ਭਾਵੇਂ ਉਹ ਸਰਕਾਰੀ ਮੁਲਾਜ਼ਮ ਹੋਵੇ, ਪੈਨਸ਼ਨਰ ਹੋਵੇ ਜਾਂ ਫਿਰ ਕੋਈ ਗ਼ਰੀਬ ਪਰਿਵਾਰ ਨਾਲ ਸੰਬੰਧਿਤ | ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਿਹਤ ਸਹੂਲਤਾਂ ਪ੍ਰਤੀ ਕੀਤੇ ਲੋਕਾਂ ਨਾਲ ਵਾਅਦੇ ਨੂੰ ਪੂਰਾ ਕਰਕੇ ਦੱਸਿਆ ਹੈ | ਉਨ੍ਹਾਂ ਕਿਹਾ ਹੁਣ ਪੰਜਾਬ ਅੰਦਰ ਕੋਈ ਵੀ ਗ਼ਰੀਬ ਵਿਅਕਤੀ ਇਲਾਜ ਤੋਂ ਵਾਂਝਾ ਨਹੀਂ ਰਹੇਗਾ | ਉਨ੍ਹਾਂ ਦੱਸਿਆ ਕਿ ਮੁਕੇਰੀਆਂ ਦੇ ਵਾਰਡ ਨੰਬਰ-5, ਵਾਰਡ ਨੰਬਰ-15, ਮਹਿੰਦੀਪੁਰ, ਟਾਂਡਾ ਰਾਮ ਸਹਾਏ, ਧੀਰੋਵਾਲ ਤੇ ਹੋਰ ਕਈ ਪਿੰਡਾਂ ਵਿਚ ਅੱਜ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ | ਉਨ੍ਹਾਂ ਕਿਹਾ ਇਸ ਕਾਰਡ ਨੂੰ ਬਣਾਉਣ ਲਈ ਲੋਕਾਂ ਦਾ ਇਕ ਰੁਪਈਆ ਵੀ ਖਰਚਾ ਨਹੀਂ ਆਵੇਗਾ | ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਜੀਤ ਸਿੰਘ ਸਹੋਤਾ, ਜਨਰਲ ਕੈਟਾਗਰੀ ਦੇ ਪ੍ਰਧਾਨ ਠਾਕੁਰ ਸੁਰਿੰਦਰ ਪੱਪਾ, ਯੂਥ ਵਿੰਗ ਦੇ ਪ੍ਰਧਾਨ ਬੈਨੀ ਰਾਣਾ ਤੇ ਹੋਰ ਪਾਰਟੀ ਵਲੰਟੀਅਰ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਖੁਰਦ ਵਿਖੇ ਘਰਾਂ ਲਾਗਿਓਾ ਹੀ 3 ਗਊਆਂ ਫਿਰ ਚੋਰੀ ਅਗਲੀ ਖ਼ਬਰ ਸ਼ਿਵਾਲਿਕ ਹਿਲਜ਼ ਸੁਸਾਇਟੀ ਨੇ ਨਸ਼ਾ ਮੁਕਤੀ ਜਾਗਰੂਕਤਾ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।