16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਅਕਾਲੀ ਦਲ ਪ੍ਰਤੀ ਲੋਕਾਂ ਦਾ ਵਿਸ਼ਵਾਸ ਵਿਰੋਧੀਆਂ ਦੀ ਨੀਂਦ ਉਡਾ ਰਿਹਾ-ਗੇਰਾ, ਉਲਾਹਾ

ਅਜੀਤ ਡੈਸਕ 19-02-2026

ਹਾਜੀਪੁਰ, 18 ਫਰਵਰੀ (ਜੋਗਿੰਦਰ ਸਿੰਘ)- ਬਲਾਕ ਹਾਜੀਪੁਰ ਦੇ ਪਿੰਡ ਉਲਾਹਾ ਵਿਖੇ ਪਿੰਡ ਵਾਸੀਆਂ ਦਾ ਭਰਵਾਂ ਇਕੱਠ ਹੋਇਆ ਜਿਸ ਵਿਚ ਟਕਸਾਲੀ ਆਗੂ ਤੇ ਗੁਰੂ ਨਾਨਕ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇ. ਕਿਰਪਾਲ ਸਿੰਘ ਗੇਰਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਪਿੰਡ ਵਾਸੀਆਂ ਵਲੋਂ ਉਨ੍ਹਾਂ ਦੇ ਪਿੰਡ ਦੇ ਸਾਬਕਾ ਸਰਪੰਚ ਤੇ ਟਕਸਾਲੀ ਆਗੂ ਗੁਰਦਿਆਲ ਸਿੰਘ ਉਲਾਹਾ ਨੂੰ ਹਾਈਕਮਾਨ ਵਲੋਂ ਸ਼੍ਰੋਮਣੀ ਅਕਾਲੀ ਦਲ ਸਰਕਲ ਹਾਜੀਪੁਰ ਦਾ ਪ੍ਰਧਾਨ ਬਣਾਉਣ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਜਥੇਦਾਰ ਗੇਰਾ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਸਾਨੂੰ ਸਾਰਿਆਂ ਨੂੰ ਜ਼ਮੀਨੀ ਪੱਧਰ 'ਤੇ ਕੰਮ ਕਰਨ ਦੀ ਲੋੜ ਹੈ | ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਦੀ ਜਿੱਤ ਯਕੀਨੀ ਹੈ | ਇਸ ਮੌਕੇ ਜਥੇਦਾਰ ਉਲਾਹਾ ਨੇ ਕਿਹਾ ਕਿ ਅਕਾਲੀ ਦਲ ਅਜਿਹੀ ਪਾਰਟੀ ਹੈ ਜੋ ਪੰਜਾਬ ਦੇ ਹਿੱਤਾਂ ਦੀ ਭਾਲ ਕਰਦੀ ਹੈ ਤੇ ਅਕਾਲੀ ਦਲ ਪ੍ਰਤੀ ਲੋਕਾਂ ਦਾ ਵਿਸ਼ਵਾਸ ਵਿਰੋਧੀਆਂ ਦੀ ਨੀਂਦ ਉਡਾ ਰਿਹਾ ਹੈ | ਇਸ ਮੌਕੇ ਜਗਜੀਤ ਸਿੰਘ, ਦਰਸ਼ਨ ਕੌਰ, ਮਨਦੀਪ ਸਿੰਘ, ਗੁਰਮੀਤ ਸਿੰਘ, ਸੁਰਜੀਤ ਕੌਰ, ਸੰਦੀਪ ਕੁਮਾਰ, ਨੀਲਮ ਰਾਣੀ, ਮੁਲਖਰਾਜ, ਆਰਤੀ ਦੇਵੀ, ਗੁਰਮੀਤ ਸਿੰਘ, ਯਸ਼ਪਾਲ ਸਿੰਘ, ਵਿਜੇ ਕੁਮਾਰੀ, ਰੂਪ ਲਾਲ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਭਾਮ ਵਿਖੇ ਔਰਤ ਦੀ ਪੇਟੀ 'ਚੋਂ ਮਿਲੀ ਲਾਸ਼ ਅਗਲੀ ਖ਼ਬਰ * ਭਾਰਤ ਗਲੋਬਲ ਵਾਤਾਵਰਣ ਪੁਰਸਕਾਰ 2026 ਦੀ ਮੇਜ਼ਬਾਨੀ ਕਰੇਗਾ- ਪਿ੍ੰਸ ਵਿਲੀਅਮ * ਪਿ੍ੰਸ ਵਿਲੀਅਮ ਅਤੇ ਕੇਟ ਮਿਡਲਟਨ ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।