16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਹਾਜੀਪੁਰ ਸ਼ਮਸ਼ਾਨਘਾਟ ਨਜ਼ਦੀਕ ਸੜਕ 'ਤੇ ਕਈ ਸਾਲ ਪੁਰਾਣਾ ਪੁਲ ਬਣਿਆ ਹਾਦਸਿਆਂ ਦਾ ਕਾਰਨ

ਅਜੀਤ ਡੈਸਕ 19-02-2026

ਹਾਜੀਪੁਰ, 18 ਫਰਵਰੀ (ਜੋਗਿੰਦਰ ਸਿੰਘ)- ਹਾਜੀਪੁਰ-ਤਲਵਾੜਾ ਸੜਕ 'ਤੇ ਸ਼ਮਸ਼ਾਨਘਾਟ ਦੇ ਨਜ਼ਦੀਕ ਬਣਿਆ ਪੁਲ ਸੜਕ ਤੋਂ ਛੋਟਾ ਹੋਣ ਕਰਕੇ ਸੜਕੀ ਹਾਦਸੇ ਹੋ ਰਹੇ ਹਨ ਅਤੇ ਟ੍ਰੈਫ਼ਿਕ ਦੀ ਸਮੱਸਿਆ ਬਣੀ ਰਹਿੰਦੀ ਹੈ ਜਿਸ ਕਰਕੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸੰਬੰਧਿਤ ਵਿਭਾਗ ਵਲੋਂ ਸੜਕ ਤਾਂ ਹਰ ਵਾਰ ਬਣਾ ਦਿੱਤੀ ਜਾਂਦੀ ਹੈ ਪਰ ਲੰਬੇ ਸਮੇਂ ਤੋਂ ਬਣੇ ਇਸ ਪੁਲ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਇਸ ਸਬੰਧ ਵਿਚ ਟਕਸਾਲੀ ਆਗੂ ਤੇ ਗੁਰੂ ਨਾਨਕ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਕਿਰਪਾਲ ਸਿੰਘ ਗੇਰਾ, ਮੈਂਬਰ ਪੀ.ਏ.ਸੀ. ਲਖਵਿੰਦਰ ਸਿੰਘ ਟਿੰਮੀ ਅਤੇ ਸੁਨੀਲ ਦੱਤ ਸਹਿਗਲ ਨੇ ਦੱਸਿਆ ਕਿ ਇਸ ਪੁਲ ਵੱਲ ਪ੍ਰਸ਼ਾਸਨ ਵਲੋਂ ਕਈ ਧਿਆਨ ਨਹੀਂ ਦਿੱਤਾ ਜਾ ਰਿਹਾ ਜਿਸ ਕਰਕੇ ਰਾਹਗੀਰਾਂ ਨੂੰ ਰੋਜ਼ਾਨਾ ਕਾਫ਼ੀ ਮੁਸ਼ਕਲਾਂ ਪੇਸ਼ ਆ ਰਹੀਆਂ ਹਨ | ਇਹ ਪੁਲ ਸੜਕ ਤੋਂ ਬਹੁਤ ਛੋਟਾ ਹੈ ਜਿਸ ਕਰਕੇ ਦੋ ਵੱਡੇ ਵਾਹਨ ਇਕੋ ਸਮੇਂ ਨਹੀਂ ਗੁਜ਼ਰ ਸਕਦੇ ਅਤੇ ਹਾਦਸੇ ਵਾਪਰ ਰਹੇ ਹਨ ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਜਾਂਦੀਆਂ ਹਨ | ਉਨ੍ਹਾਂ ਕਿਹਾ ਵੱਡੀ ਗਿਣਤੀ ਵਿਚ ਲੋਕ ਇਸ ਸੜਕ ਰਾਹੀਂ ਤਲਵਾੜਾ, ਮੁਕੇਰੀਆਂ ਅਤੇ ਹਿਮਾਚਲ ਵਾਲੀ ਸਾਈਡ ਨੂੰ ਆਉਂਦੇ-ਜਾਂਦੇ ਹਨ | ਉਨ੍ਹਾਂ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਇਸ ਪੁਲ ਦਾ ਨਵੇਂ ਸਿਰਿਓਾ ਨਿਰਮਾਣ ਕਰਵਾ ਕੇ ਇਸ ਦੀ ਚੌੜਾਈ ਸੜਕ ਬਰਾਬਰ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਆ ਰਹੀ ਮੁਸ਼ਕਿਲ ਤੋਂ ਰਾਹਤ ਮਿਲ ਸਕੇ |

ਪਿਛਲੀ ਖ਼ਬਰ ਗੁਰਦਾਸ ਮਾਨ ਦੀ ਸੁਰਮਈ ਸਟਾਰ ਨਾਈਟ ਨੇ ਨੇਚਰ ਫੈਸਟ-2026 ਨੂੰ ਬਣਾਇਆ ਯਾਦਗਾਰ ਅਗਲੀ ਖ਼ਬਰ ਆਮ ਆਦਮੀ ਕਲੀਨਿਕ ਮਰੀਜ਼ ਫੀਡਬੈਕ 'ਚ ਹੁਸ਼ਿਆਰਪੁਰ ਜ਼ਿਲ੍ਹੇ ਦਾ ਸਰਬੋਤਮ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।