ਐਮਾਂ ਮਾਂਗਟ, 18 ਫਰਵਰੀ (ਗੁਰਾਇਆ)-ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਲਤੀਫ਼ਪੁਰ ਵਿਖੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਜੀ ਦੇ ਸ਼ਹੀਦੀ ਸਾਕੇ ਨੂੰ ਸਮਰਪਿਤ ਰੈਣ ਸਬਾਈ ਕੀਰਤਨ ਸੰਗਤਾਂ ਦੇ ਵੱਡੇ ਸਹਿਯੋਗ ਨਾਲ 21 ਫਰਵਰੀ ਦਿਨ ਸ਼ਨੀਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਸੇਵਾਦਾਰ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਲਤੀਫ਼ਪੁਰ ਹੈੱਡ ਗ੍ਰੰਥੀ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ, ਨਿਊਯਾਰਕ (ਯੂ.ਐਸ.ਏ) ਡਾਕਟਰ ਭਾਈ ਅਮਰੀਕ ਸਿੰਘ ਨੇ ਦੱਸਿਆ ਕਿ ਇਸ ਕਰਵਾਏ ਜਾ ਰਹੇ ਰੈਣ ਸਬਾਈ ਕੀਰਤਨ ਵਿਚ ਅਖੰਡ ਕੀਰਤਨੀ ਜਥਿਆਂ ਵੱਲੋਂ ਸ਼ਬਦ ਗੁਰਬਾਣੀ ਅਤੇ ਗੁਰਮਤਿ ਵਿਚਾਰਾਂ ਨਾਲ ਸੰਗਤਾਂ ਨੂੰ ਸ਼ਾਮ 6 ਵਜੇ ਤੋਂ ਰਾਤ ਦੇ 10 ਵਜੇ ਤੱਕ ਨਿਹਾਲ ਕੀਤਾ ਜਾਵੇਗਾ | ਇਸ ਮੌਕੇ ਭਾਈ ਰਵਿੰਦਰ ਸਿੰਘ ਚੱਕ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰਨਗੇ | ਗੁਰੂ ਜੀ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ |