16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਤਲਵਾੜਾ ਵਿਖੇ ਅਰਥੀ ਫੂਕ ਮੁਜ਼ਾਹਰਾ ਅੱਜ

ਅਜੀਤ ਡੈਸਕ 19-02-2026
ਰਾਮਗੜ੍ਹ ਸੀਕਰੀ, 18 ਫਰਵਰੀ (ਕਟੋਚ)- ਪੁਰਾਣੀ ਪੈਨਸਨ ਦੀ ਬਹਾਲੀ ਅਤੇ ਪਦ-ਉਨਤੀਆਂ ਲਈ ਜਬਰੀ ਥੋਪੀ ਗਈ ਟੈੱਟ ਦੀ ਸ਼ਰਤ ਖ਼ਿਲਾਫ਼ ਅੱਜ 19 ਫਰਵਰੀ ਨੂੰ ਤਹਿਸੀਲ ਕੰਪਲੈਕਸ ਤਲਵਾੜਾ ਸਾਹਮਣੇ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕ ਕੇ ਰੋਸ ਪ੍ਰਗਟ ਕੀਤਾ ਜਾਵੇਗਾ | ਉਕਤ ਪ੍ਰਗਟਾਵਾ ਕਰਦਿਆਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਬੁਲਾਰੇ ਵਰਿੰਦਰ ਵਿਕੀ ਨੇ ਦੱਸਿਆ ਕਿ ਮੁਲਾਜ਼ਮਾਂ ਨਾਲ ਵਾਅਦਾ ਕਰਕੇ ਸੱਤਾ ਵਿਚ ਆਈ ਭਗਵੰਤ ਮਾਨ ਸਰਕਾਰ ਨੇ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਤੋਂ ਬਾਅਦ ਵੀ ਆਪਣੇ ਵਾਅਦੇ ਨੂੰ ਹਕੀਕਤ ਵਿਚ ਨਹੀਂ ਬਦਲ ਸਕੀ ਜਿਸ ਤੋਂ ਸਾਬਤ ਹੁੰਦਾ ਹੈ ਕਿ ਸਰਕਾਰ ਨੇ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਮੁੱਦਾ ਠੰਢੇ ਬਸਤੇ ਵਿਚ ਪਾ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਉਕਤ ਅਰਥੀ ਫੂਕ ਮੁਜ਼ਾਹਰਾ ਸੂਬਾ ਕਨਵੀਨਰ ਜਸਵੀਰ ਤਲਵਾੜਾ ਦੀ ਅਗਵਾਈ ਵਿਚ ਸਮੁੱਚੇ ਸੂਬੇ ਵਿਚ ਕਰਵਾਇਆ ਜਾ ਰਿਹਾ ਹੈ |
ਪਿਛਲੀ ਖ਼ਬਰ ਅਧਿਆਪਕ ਜਥੇਬੰਦੀਆਂ ਨੇ 'ਟੈੱਟ' ਦੀ ਪ੍ਰੀਖਿਆ ਖ਼ਿਲਾਫ਼ ਕੀਤਾ ਸੰਘਰਸ਼ ਦਾ ਐਲਾਨ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਲਤੀਫ਼ਪੁਰ ਵਿਖੇ ਰੈਣ ਸਬਾਈ ਕੀਰਤਨ 21 ਨੂੰ-ਡਾ. ਭਾਈ ਅਮਰੀਕ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।