16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਬਾਬਾ ਮੰਝ ਕਾਨਵੈਂਟ ਸਕੂਲ ਕੰਗਮਾਈ 'ਚ ਉਤਸ਼ਾਹ ਨਾਲ ਇਨਾਮ ਵੰਡ ਸਮਾਗਮ ਕਰਵਾਇਆ

ਅਜੀਤ ਡੈਸਕ 19-02-2026
ਹੁਸ਼ਿਆਰਪੁਰ, 18 ਫਰਵਰੀ (ਬਲਜਿੰਦਰਪਾਲ ਸਿੰਘ)-ਬਾਬਾ ਮੰਝ ਕਾਨਵੈਂਟ ਸਕੂਲ ਕੰਗਮਾਈ 'ਚ ਸਾਲਾਨਾ ਇਨਾਮ ਵੰਡ ਸਮਾਗਮ ਉਤਸ਼ਾਹ ਨਾਲ ਕਰਵਾਇਆ ਗਿਆ | ਸਮਾਗਮ ਦੌਰਾਨ ਖੇਡਾਂ, ਸਿਹਤ ਅਤੇ ਹੋਰ ਵਿੱਦਿਅਕ ਗਤੀਵਿਧੀਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਸਮਾਗਮ ਦੀ ਸ਼ੁਰੂਆਤ ਸਕੂਲ ਦੇ ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ ਦੀ ਹਾਜ਼ਰੀ 'ਚ ਹੋਈ | ਇਸ ਦੌਰਾਨ ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ ਨੇ ਹਾਊਸ ਦੇ ਕਈ ਨਤੀਜਿਆਂ ਦਾ ਐਲਾਨ ਕੀਤਾ, ਜਿਨ੍ਹਾਂ 'ਚ ਓਵਰਆਲ ਬੈੱਸਟ ਹਾਊਸ ਟਰਾਫ਼ੀ ਅਜੀਤ ਹਾਊਸ ਨੇ ਹਾਸਲ ਕੀਤੀ ਅਤੇ ਜੁਝਾਰ ਹਾਊਸ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਖੇਡਾਂ 'ਚ ਸਰਵੋਤਮ ਪ੍ਰਦਰਸ਼ਨ ਦੀ ਟਰਾਫ਼ੀ ਜ਼ੋਰਾਵਰ ਹਾਊਸ ਦੀ ਝੋਲੀ ਪਈ | ਸਕੂਲ ਦੀ ਡਾਇਰੈਕਟਰ ਡਾ: ਸਿੱਧੂ ਵਲੋਂ ਜੇਤੂ ਵਿਦਿਆਰਥੀਆਂ ਨੂੰ ਤਗਮੇ ਅਤੇ ਸਰਟੀਫਿਕੇਟ ਪ੍ਰਦਾਨ ਕੀਤੇ ਗਏ | ਵਿਦਿਆਰਥੀਆਂ ਦੀਆਂ ਉਪਲੱਬਧੀਆਂ 'ਤੇ ਅਧਿਆਪਕਾਂ ਵਲੋਂ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਗਈ | ਇਸ ਮੌਕੇ ਡਾ: ਸਿੱਧੂ ਨੇ ਐਕਟੀਵਿਟੀ ਇੰਚਾਰਜ, ਸਪੋਰਟਸ ਇੰਚਾਰਜ ਤੇ ਹੈਲਥ ਕਲੱਬ ਨੂੰ ਵੀ ਸਕੂਲ 'ਚ ਸਾਲ ਭਰ ਚੱਲੀਆਂ ਸਿਹਤ ਅਤੇ ਖੇਡ ਗਤੀਵਿਧੀਆਂ ਲਈ ਸਨਮਾਨਿਤ ਕੀਤਾ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਸਕੂਲ ਹਮੇਸ਼ਾਂ ਵਚਨਬੱਧ ਹੈ | ਸਮਾਗਮ ਦੇ ਆਖੀਰ 'ਚ ਡਾ.ਪਰਮਜੀਤ ਕੌਰ ਸਿੱਧੂ ਨੇ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਤੇ ਚੰਗੀ ਸਿਹਤ ਦੀ ਮਹੱਤਤਾ ਬਾਰੇ ਪ੍ਰੇਰਿਤ ਕੀਤਾ | ਪਿ੍ੰਸੀਪਲ ਅਸ਼ਵਨੀ ਕੁਮਾਰ ਤੇ ਵਾਇਸ ਪਿ੍ੰਸੀਪਲ ਜਗਮੀਤ ਕੌਰ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਟੀਮ ਵਰਕ ਦੀ ਪ੍ਰਸ਼ੰਸਾ ਕਰਦੇ ਹੋਏ ਸਭ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਦਰਸ਼ਨ ਅਕਾਦਮੀ ਦੇ ਵਿਦਿਆਰਥੀਆਂ ਦਾ ਐੱਸ.ਓ.ਐਫ. ਵਿਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਬੀ.ਐੱਡ. ਅਧਿਆਪਕ ਫ਼ਰੰਟ ਵਲੋਂ ਅੱਜ ਦੇ ਪੁਤਲਾ ਫੂਕ ਪ੍ਰਦਰਸ਼ਨ ਦੇ ਸਮਰਥਨ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।