ਮਾਹਿਲਪੁਰ, 18 ਫਰਵਰੀ (ਰਜਿੰਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਕੌਮਾਂਤਰੀ ਮਾਂ-ਬੋਲੀ ਨੂੰ ਸਮਰਪਿਤ ਚੇਤਨਾ ਮਾਰਚ 21 ਫਰਵਰੀ ਨੂੰ ਕੱਢਿਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਖ਼ਾਲਸਾ ਕਾਲਜ ਮਾਹਿਲਪੁਰ ਦੇ ਪਿ੍ੰਸੀਪਲ ਡਾ. ਪਰਵਿੰਦਰ ਸਿੰਘ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਕੱਤਰ ਜਗਜੀਤ ਸਿੰਘ ਗਣੇਸ਼ਪੁਰ ਅਤੇ ਮਾਹਿਲਪੁਰ ਸਾਹਿਤ ਸਭਾ ਦੇ ਮੀਤ ਪ੍ਰਧਾਨ ਰੁਪਿੰਦਰਜੋਤ ਸਿੰਘ ਜੀ ਨੇ ਦੱਸਿਆ ਕਿ 21 ਨੂੰ ਸਵੇਰੇ 10 ਵਜੇ ਮਾਂ-ਬੋਲੀ ਚੇਤਨਾ ਮਾਰਚ ਖ਼ਾਲਸਾ ਕਾਲਜ ਮਾਹਿਲਪੁਰ ਤੋਂ ਆਰੰਭ ਹੋਵੇਗਾ ਜੋ ਕਿ ਮਾਹਿਲਪੁਰ ਦੇ ਵੱਖ-ਵੱਖ ਬਾਜ਼ਾਰਾਂ 'ਚੋਂ ਹੁੰਦਾ ਹੋਇਆ ਕਾਲਜ ਵਿਖੇ ਸਮਾਪਤ ਹੋਵੇਗਾ | ਉਨ੍ਹਾਂ ਇਸ ਮਾਰਚ ਸ਼ਾਮਿਲ ਹੋਣ ਲਈ ਸਾਰੇ ਇਲਾਕਾ ਨਿਵਾਸੀਆਂ, ਬੁੱਧੀਜੀਵੀਆਂ ਅਤੇ ਸਾਹਿੱਤਿਕ ਪ੍ਰੇਮੀਆਂ ਨੂੰ ਬੇਨਤੀ ਕੀਤੀ | ਇਸ ਮੌਕੇ ਸਰਬਜੀਤ ਸਿੰਘ ਸਾਬੀ, ਪ੍ਰੋ.ਪ੍ਰਭਜੋਤ ਕੌਰ, ਬਲਬੀਰ ਕੌਰ ਰੀਹਲ ਆਦਿ ਮੌਜੂਦ ਸਨ |