26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਐਨ.ਪੀ.ਐਸ. ਕਰਮਚਾਰੀਆਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਅਜੀਤ ਡੈਸਕ 20-02-2026
ਹੁਸ਼ਿਆਰਪੁਰ, 19 ਫਰਵਰੀ (ਬਲਜਿੰਦਰਪਾਲ ਸਿੰਘ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਅਤੇ ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਵਲੋਂ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਵਿਖੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਅਧਿਆਪਕ ਅਤੇ ਕਰਮਚਾਰੀਆਂ ਵਲੋਂ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਕਨਵੀਨਰ ਸੰਜੀਵ ਧੂਤ ਅਤੇ ਸੀ.ਪੀ.ਐਫ. ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਿਤਿਨ ਮਹਿਰਾ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਸਰਕਾਰ ਆਪਣੇ ਚੋਣ ਵਾਅਦੇ ਨੂੰ ਲਾਗੂ ਕਰਨ ਵਿਚ ਨਾਕਾਮ ਰਹੀ ਹੈ, ਜਿਹੜਾ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਬਹਾਲੀ ਦਾ ਇੱਕ ਲੰਗੜਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਸੀ ਉਸ ਨੂੰ ਚਾਰ ਸਾਲ ਬੀਤ ਜਾਣ ਬਾਅਦ ਵੀ ਪੰਜਾਬ ਸਰਕਾਰ ਲਾਗੂ ਨਹੀਂ ਕਰ ਸਕੀ | ਇਸ ਰੋਸ ਵਜੋਂ ਆਗੂਆਂ ਨੇ ਐਲਾਨ ਕੀਤਾ ਕਿ ਹੁਣ ਸਰਕਾਰ ਦੀ ਲਗਾਤਾਰ ਚਾਰ ਸਾਲਾਂ ਤੋਂ ਪੈਨਸ਼ਨ ਬਹਾਲੀ ਲਈ ਧਾਰੀ ਸਾਜ਼ਿਸ਼ੀ ਚੁੱਪੀ ਵਿਰੁੱਧ ਜ਼ਬਰਦਸਤ ਰੋਹ ਭੜਕ ਗਿਆ ਹੈ, ਜਿਸ ਦੇ ਤਹਿਤ ਅੱਜ ਸੈਂਕੜੇ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਸਮੂਹ ਐਨ.ਪੀ.ਐਸ. ਕਰਮਚਾਰੀ ਵਿਧਾਨ ਸਭਾ ਵੱਲ ਨੂੰ ਮਾਰਚ ਕਰਨਗੇ | ਇਸ ਮੌਕੇ ਅਧਿਆਪਕ ਆਗੂ ਸੁਰਜੀਤ ਰਾਜਾ, ਉਪਕਾਰ ਪੱਟੀ, ਜਤਿੰਦਰ ਸੋਨੀ, ਸੁਨੀਲ ਸ਼ਰਮਾ ਨੇ ਕਿਹਾ ਕਿ ਸਰਕਾਰ ਤੁਰੰਤ ਟੈੱਟ ਦੀ ਬੇਲੋੜੀ ਸ਼ਰਤ ਨੂੰ ਵਿਧਾਨ ਸਭਾ 'ਚ ਆਰਡੀਨੈਂਸ ਪਾਸ ਕਰ ਵਾਪਸ ਲਵੇ ਨਹੀਂ ਨਹੀਂ ਤਾਂ 22 ਫਰਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੀ ਮਹਾਂ ਰੈਲੀ ਨੂੰ ਭਰਵਾਂ ਸਮਰਥਨ ਦਿੱਤਾ ਜਾਵੇਗਾ | ਇਸ ਮੌਕੇ ਵਿਕਾਸ ਸ਼ਰਮਾ, ਰਾਜ ਕੁਮਾਰ, ਸੁਖਦੇਵ ਸਿੰਘ, ਹਰਵਿਲਾਸ, ਜਰਨੈਲ ਸਿੰਘ, ਸਚਿਨ ਕੁਮਾਰ, ਬਲਜੀਤ ਸਿੰਘ ਮਹਿਮੋਵਾਲ, ਵਰਿੰਦਰ ਨਿਮਾਣਾ, ਵਿਕਾਸ ਅਰੋੜਾ, ਦਵਿੰਦਰ ਸਿੰਘ,ਅਨੂਪਮ ਰਤਨ, ਰਣਵੀਰ ਸਿੰਘ, ਰਮਨਦੀਪ ਸੈਣੀ, ਵੰਦਨਾ ਕੁਮਾਰੀ, ਵਰਿੰਦਰ ਕੌਰ, ਅਮਿਤਾ ਸ਼ਰਮਾ, ਆਰਤੀ ਸ਼ਰਮਾ, ਸੀਮਾ ਰਾਣੀ, ਗੁਰਜੀਤ ਕੌਰ ਆਦਿ ਹਾਜ਼ਰ ਸਨ |
ਗੜ੍ਹਸ਼ੰਕਰ, (ਧਾਲੀਵਾਲ)-ਪੁਰਾਣੀ ਪੈਨਸ਼ਨ ਬਹਾਲ ਨਾ ਕਰਨ ਦੇ ਰੋਸ ਵਲੋਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਤੇ ਸੀ.ਪੀ.ਐੱਫ. ਕਰਮਚਾਰੀ ਯੂਨੀਅਨ ਪੰਜਾਬ ਦੇ ਸਾਂਝੇ ਸੱਦੇ 'ਤੇ ਐਨ.ਪੀ.ਐੱਸ. ਪੀੜਤ ਕਰਮਚਾਰੀਆਂ ਵਲੋਂ ਬੰਗਾ ਚੌਂਕ ਗੜ੍ਹਸ਼ੰਕਰ ਵਿਖੇ ਰੋਸ ਮੁਜ਼ਾਹਰਾ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਇਕਾਈ ਗੜ੍ਹਸ਼ੰਕਰ ਦੇ ਬਲਾਕ ਪ੍ਰਧਾਨ ਸਤਪਾਲ ਮਿਨਹਾਸ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਸਾਰੇ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕੀਤਾ ਸੀ ਤੇ 18 ਨਵੰਬਰ 2022 ਨੂੰ ਇਕ ਲੰਗੜਾ ਨੋਟੀਫ਼ਿਕੇਸ਼ਨ ਵੀ ਜਾਰੀ ਕੀਤਾ ਸੀ ਪਰ ਅਫ਼ਸੋਸ ਸਰਕਾਰ ਆਪਣੇ ਹੀ ਨੋਟੀਫ਼ਿਕੇਸ਼ਨ ਨੂੰ ਲਾਗੂ ਕਰਨ ਵਿਚ ਅਸਮਰਥ ਰਹੀ ਹੈ | ਇਸ ਮੌਕੇ ਪੈਨਸ਼ਨਰ ਆਗੂ ਸ਼ਾਮ ਸੁੰਦਰ ਕਪੂਰ, ਬਲਵੰਤ ਸਿੰਘ, ਸ਼ਿੰਗਾਰਾ ਸਿੰਘ, ਰਾਮਜੀ ਦਾਸ ਚੌਹਾਨ, ਮੁਕੇਸ਼ ਕੁਮਾਰ, ਅਸ਼ਵਨੀ ਰਾਣਾ, ਪਵਨ ਕੁਮਾਰ, ਨਰੇਸ਼ ਕੁਮਾਰ, ਰਾਜ ਕੁਮਾਰ, ਅਨੁਰਾਧਾ, ਸੁਖਦੇਵ ਡਾਨਸੀਵਾਲ, ਰਾਕੇਸ਼ ਚੱਢਾ, ਮਨੋਜ ਕੁਮਾਰ, ਨਿਤਿਨ ਸੁਮਨ, ਸਿਮਰ ਕੌਰ, ਮਨੀਸ਼ਾ, ਕਿਰਨਦੀਪ, ਸ਼ਵੇਤਾ ਲੰਬ, ਮੀਨਾਕਸ਼ੀ, ਪੁਸ਼ਪਾ, ਬਲਜੀਤ ਸਿੰਘ, ਬਲਵਿੰਦਰ ਸਿੰਘ, ਜਸਵਿੰਦਰ ਸਿੰਘ, ਹਰਪ੍ਰੀਤ ਸਿੰਘ, ਸੰਦੀਪ ਸਿੰਘ ਬਡੇਸਰੋਂ, ਪਰਮਿੰਦਰ ਪੱਖੋਵਾਲ, ਨਰੇਸ਼ ਕੁਮਾਰ, ਜਸਕਰਨ ਸਿੰਘ, ਅਨਮੋਲ, ਪਰਗਟ, ਸੁਰਿੰਦਰ ਸਿੰਘ, ਹਰੀ ਰਾਮ, ਦਿਲਬਾਗ ਸਿੰਘ, ਰਘਬੀਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਐਨ.ਪੀ.ਐੱਸ. ਪੀੜਿਤ ਕਰਮਚਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ |

ਪਿਛਲੀ ਖ਼ਬਰ ਤੇਜ਼ ਰਫ਼ਤਾਰ ਬੇਕਾਬੂ ਟਰੈਕਟਰ-ਟਰਾਲੀ ਢਾਬੇ 'ਚ ਵੜੇ, 2 ਦੀ ਮੌਤ ਅਗਲੀ ਖ਼ਬਰ ਪਿੰਡ ਦੇ ਹੀ ਨੌਜਵਾਨ ਨੇ ਕੀਤਾ ਸੀ ਬਜ਼ੁਰਗ ਔਰਤ ਦਾ ਕਤਲ-ਐਸ.ਪੀ. ਪਰਮਿੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।