26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਤੇਜ਼ ਰਫ਼ਤਾਰ ਬੇਕਾਬੂ ਟਰੈਕਟਰ-ਟਰਾਲੀ ਢਾਬੇ 'ਚ ਵੜੇ, 2 ਦੀ ਮੌਤ

ਅਜੀਤ ਡੈਸਕ 20-02-2026
ਹੁਸ਼ਿਆਰਪੁਰ, 19 ਫਰਵਰੀ (ਬਲਜਿੰਦਰਪਾਲ ਸਿੰਘ)-ਬੀਤੀ ਰਾਤ ਹੁਸ਼ਿਆਰਪੁਰ-ਦਸੂਹਾ ਰੋਡ 'ਤੇ ਅੱਡਾ ਬਾਗਪੁਰ-ਸਤੌਰ ਨਜ਼ਦੀਕ ਇਕ ਤੇਜ਼ ਰਫ਼ਤਾਰ ਬੇਕਾਬੂ ਟਰੈਕਟਰ-ਟਰਾਲੀ ਵਲੋਂ 2 ਨੌਜਵਾਨਾਂ ਨੂੰ ਹੇਠਾਂ ਦਰੜ ਦਿੱਤਾ ਗਿਆ, ਜਿਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਪੱਠਿਆਂ ਦੀ ਲੱਦੀ ਟਰਾਲੀ ਲੈ ਕੇ ਇਕ ਵਿਅਕਤੀ ਦਸੂਹਾ ਵਲੋਂ ਹੁਸ਼ਿਆਰਪੁਰ ਵੱਲ ਨੂੰ ਆ ਰਿਹਾ ਸੀ | ਇਸ ਦੌਰਾਨ ਜਦੋਂ ਉਹ ਅੱਡਾ ਬਾਗਪੁਰ-ਸਤੌਰ ਨਜ਼ਦੀਕ ਪਹੁੰਚਿਆ ਤਾਂ ਤੇਜ਼ ਰਫ਼ਤਾਰ ਹੋਣ ਕਾਰਨ ਟਰੈਕਟਰ-ਟਰਾਲੀ ਬੇਕਾਬੂ ਹੋ ਗਈ ਅਤੇ ਉੱਥੇ ਸਥਿਤ ਢਾਬੇ 'ਚ ਜਾ ਵੜੀ, ਜਿਸ ਦੇ ਚੱਲਦਿਆਂ ਢਾਬੇ 'ਤੇ ਰੋਟੀ ਖਾ ਰਹੇ ਰਣਜੀਤ ਪੁੱਤਰ ਰਾਮ ਇਕਬਾਲ ਸਾਹਨੀ ਤੇ ਢਾਬੇ ਦੇ ਮਾਲਕ ਰਾਣਾ ਨੂੰ ਬੁਰੀ ਤਰ੍ਹਾਂ ਦਰੜ ਦਿੱਤਾ, ਜਿਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ | ਘਟਨਾ 'ਚ ਟਰੈਕਟਰ-ਟਰਾਲੀ ਵੀ ਬੁਰੀ ਤਰ੍ਹਾਂ ਨੁਕਸਾਨੇ ਗਏ, ਜਦਕਿ ਚਾਲਕ ਉੱਥੋਂ ਫ਼ਰਾਰ ਹੋ ਗਿਆ, ਪ੍ਰੰਤੂ ਲੋਕਾਂ ਨੇ ਉਸ ਨੂੰ ਕਾਬੂ ਕਰਕੇ ਉਸ ਦੀ ਖੂਬ ਛਿੱਤਰਪ੍ਰੇਡ ਕੀਤੀ | ਘਟਨਾ ਦੀ ਸੂਚਨਾ ਮਿਲਣ 'ਤੇ ਥਾਣਾ ਹਰਿਆਣਾ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਿ੍ਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਲਿਜਾਇਆ ਗਿਆ |
ਪਿਛਲੀ ਖ਼ਬਰ ਓਵਰਲੋਡ ਵਾਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ 3.20 ਲੱਖ ਦਾ ਜੁਰਮਾਨਾ ਵਸੂਲਿਆ ਅਗਲੀ ਖ਼ਬਰ ਐਨ.ਪੀ.ਐਸ. ਕਰਮਚਾਰੀਆਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।