26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਓਵਰਲੋਡ ਵਾਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ 3.20 ਲੱਖ ਦਾ ਜੁਰਮਾਨਾ ਵਸੂਲਿਆ

ਅਜੀਤ ਡੈਸਕ 20-02-2026
ਹੁਸ਼ਿਆਰਪੁਰ, 19 ਫਰਵਰੀ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ-ਕਮ- ਚੇਅਰਪਰਸਨ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਆਸ਼ਿਕਾ ਜੈਨ ਦੀ ਅਗਵਾਈ ਹੇਠ ਸੜਕ ਸੁਰੱਖਿਆ ਨਿਯਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਓਵਰਲੋਡਿਡ ਵਾਹਨਾਂ ਵਿਰੁੱਧ ਸਖ਼ਤ ਕਾਰਵਾਈ ਇਕ ਵਿਸ਼ੇਸ਼ ਮੁਹਿੰਮ ਚਲਾਈ ਗਈ | ਇਹ ਮੁਹਿੰਮ ਆਰ.ਟੀ.ਓ. ਅਮਨਦੀਪ ਕੌਰ ਘੁੰਮਣ ਦੀ ਦੇਖ-ਰੇਖ ਵਿਚ ਚਲਾਈ ਗਈ | ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸੜਕ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦੇ ਰਿਹਾ ਹੈ ਅਤੇ ਓਵਰਲੋਡਿੰਗ, ਤੇਜ਼ ਰਫ਼ਤਾਰ, ਸ਼ਰਾਬ ਪੀ ਕੇ ਗੱਡੀ ਚਲਾਉਣ ਅਤੇ ਹੋਰ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਵਿਰੁੱਧ ਮੁਹਿੰਮ ਜਾਰੀ ਰਹੇਗੀ | ਆਰ.ਟੀ.ਓ. ਅਮਨਦੀਪ ਕੌਰ ਘੁੰਮਣ ਨੇ ਦੱਸਿਆ ਕਿ ਮੁਹਿੰਮ ਦੌਰਾਨ ਵੱਖ-ਵੱਖ ਪ੍ਰਮੁੱਖ ਸੜਕਾਂ ਅਤੇ ਸੰਵੇਦਨਸ਼ੀਲ ਥਾਵਾਂ 'ਤੇ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕੀਤੀ ਗਈ | ਉਨ੍ਹਾਂ ਦੱਸਿਆ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਡਰਾਈਵਰਾਂ ਵਿਰੁੱਧ ਸਖ਼ਤ ਕਾਰਵਾਈ ਕਰਦੇ ਹੋਏ ਕੁੱਲ 3 ਲੱਖ 20 ਹਜ਼ਾਰ ਦਾ ਜੁਰਮਾਨਾ ਵਸੂਲਿਆ ਗਿਆ |
ਪਿਛਲੀ ਖ਼ਬਰ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਨੈਸ਼ਨਲ ਐਜੂਟਰੱਸਟ ਆਫ਼ ਇੰਡੀਆ ਵਲੋਂ ਚੇਂਜ ਮੇਕਰ ਨਾਲ ਸਨਮਾਨਿਤ ਅਗਲੀ ਖ਼ਬਰ ਤੇਜ਼ ਰਫ਼ਤਾਰ ਬੇਕਾਬੂ ਟਰੈਕਟਰ-ਟਰਾਲੀ ਢਾਬੇ 'ਚ ਵੜੇ, 2 ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।