ਦਸੂਹਾ, 19 ਫਰਵਰੀ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਕਾਲਜ ਦੇ ਕਾਰਜ ਕਾਰੀ ਪਿ੍ੰਸੀਪਲ ਸੰਦੀਪ ਕੌਰ ਦੀ ਅਗਵਾਈ ਹੇਠ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ ਗਿਆ | ਇਸ ਪ੍ਰੋਗਰਾਮ ਦੇ ਇੰਚਾਰਜ ਸਹਾਇਕ ਪ੍ਰੋਫੈਸਰ ਇੰਦਰਪ੍ਰੀਤ ਕੌਰ ਸਨ | ਇਸ ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਸ਼ਬਦ ਨਾਲ ਕੀਤੀ ਗਈ | ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਬੀ.ਐੱਡ. ਦੂਜੇ ਸਮੈਸਟਰ ਦੀ ਵਿਦਿਆਰਥਣ ਮਨਪ੍ਰੀਤ ਕੌਰ ਵਲੋਂ ਨਿਭਾਈ ਗਈ | ਇਸ ਗਤੀਵਿਧੀ 'ਚ ਵਿਦਿਆਰਥੀਆਂ ਵਲੋਂ ਭਾਸ਼ਨ, ਕਵਿਤਾ, ਗੀਤ, ਡਾਕੂਮੈਂਟਰੀ ਆਦਿ ਪੇਸ਼ ਕੀਤੇ ਗਏ | ਇਸ ਮੌਕੇ ਵਿਦਿਆਰਥੀਆਂ ਵਲੋਂ ਸ਼ਿਵ ਜੀ ਅਤੇ ਪਾਰਵਤੀ ਜੀ ਦੀ ਝਲਕ ਪੇਸ਼ ਕਰਦੇ ਹੋਏ ਸ਼ਿਵ ਤਾਂਡਵ ਅਤੇ ਨਾਚ ਕੀਤਾ ਗਿਅ | ਇਸ ਮੌਕੇ ਕਾਲਜ ਦੀ ਮੈਨੇਜਮੈਂਟ ਕਮੇਟੀ ਅਤੇ ਮੈਂਟਰ ਡਾ. ਵਰਿੰਦਰ ਕੌਰ ਪਿ੍ੰਸੀਪਲ ਜੀ. ਟੀ. ਬੀ. ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਨੇ ਵਿਦਿਆਰਥੀਆਂ ਨੂੰ ਸ਼ਿਵਰਾਤਰੀ ਦੇ ਤਿਉਹਾਰ ਦੀਆਂ ਮੁਬਾਰਕਾਂ ਦਿੱਤੀਆਂ | ਇਸ ਗਤੀਵਿਧੀ ਦੌਰਾਨ ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ ਤੇ ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਕੀਤੀ ਗਈ |