26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਬਾਬਾ ਬੁੱਢਾ ਸਕੂਲ ਵਿਖੇ ਵਿਦਾਇਗੀ ਸਮਾਗਮ ਕਰਵਾਇਆ

ਅਜੀਤ ਡੈਸਕ 20-02-2026
ਅੱਡਾ ਸਰਾਂ, 19 ਫਰਵਰੀ (ਹਰਜਿੰਦਰ ਸਿੰਘ ਮਸੀਤੀ)-ਪ੍ਰਬੰਧਕ ਕਮੇਟੀ ਪਬਲਿਕ ਖ਼ਾਲਸਾ ਕਾਲਜ ਫ਼ਾਰ ਵੁਮੈਨ ਕੰਧਾਲਾ ਜੱਟਾਂ ਅਧੀਨ ਚਲਦੇ ਵਿੱਦਿਅਕ ਅਦਾਰੇ ਬਾਬਾ ਬੁੱਢਾ ਸੀਨੀਅਰ ਸੈਕੰਡਰੀ ਸਕੂਲ ਅੱਡਾ ਸਰਾਂ ਵਿਖੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਗਮ ਕਰਵਾਇਆ ਗਿਆ | ਕਮੇਟੀ ਪ੍ਰਧਾਨ ਪਰਮਿੰਦਰ ਸਿੰਘ ਦੇ ਸਕੱਤਰ ਬਿਕਰਮਜੀਤ ਸਿੰਘ ਲਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਏ ਗਏ ਇਸ ਸਮਾਗਮ ਦੌਰਾਨ ਪਿ੍ੰਸੀਪਲ ਵਿਸ਼ਾਲ ਵਰਮਾ ਨੇ ਸਕੂਲ ਛੱਡ ਕੇ ਜਾ ਰਹੇ ਵਿਦਿਆਰਥੀਆਂ ਨੂੰ ਇਮਤਿਹਾਨ 'ਚ ਚੰਗੇ ਅੰਕ ਪ੍ਰਾਪਤ ਕਰਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ ਅਤੇ ਆਉਣ ਵਾਲੇ ਸਮੇਂ 'ਚ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਅਰਦਾਸ ਕੀਤੀ | ਇਸ ਮੌਕੇ ਗਿਆਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਗਿਫ਼ਟ ਵਜੋਂ ਸੌਗਾਤਾਂ ਦਿੱਤੀਆਂ | ਇਸ ਮੌਕੇ ਸਰਤਾਜ ਸਿੰਘ ਨੂੰ ਮਿਸਟਰ ਫੇਅਰਵੈੱਲ ਤੇ ਸਿਮਰਪ੍ਰੀਤ ਕੌਰ ਨੂੰ ਮਿਸ ਫੇਅਰਵੈੱਲ ਚੁਣਿਆ ਗਿਆ | ਇਸ ਮੌਕੇ ਨਵਨੀਤ ਕੌਰ ਸੈਣੀ, ਕਰਮਜੀਤ ਕੌਰ, ਪ੍ਰਵੀਨ, ਅਵਤਾਰ ਸਿੰਘ, ਹਰਮੀਤ ਸਿੰਘ, ਅਰਸ਼ਪ੍ਰੀਤ, ਹਰਪ੍ਰੀਤ ਕੌਰ, ਸ਼ਕੁੰਤਲਾ ਦੇਵੀ, ਮਨਪ੍ਰੀਤ ਕੌਰ, ਰਵੀਨਾ, ਰਿੰਪਲ, ਅੰਜੂ ਬਾਲਾ, ਕੁਲਵਿੰਦਰ ਕੌਰ, ਸਰਬਜੀਤ ਕੌਰ, ਅਮਨਪ੍ਰੀਤ ਕੌਰ ਤੇ ਹੋਰ ਸਟਾਫ਼ ਮੈਂਬਰ ਮੌਜੂਦ ਸਨ |
ਪਿਛਲੀ ਖ਼ਬਰ ਜਗਪਾਲ ਸਿੰਘ ਰੁੜਕੀ ਖਾਸ ਅਕਾਲੀ ਦਲ ਦੇ ਸਰਕਲ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਕਾਲਜ ਵਿਖੇ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।