25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਖ਼ਾਲਸਾ ਕਾਲਜ ਵਿਖੇ ਡਾ. ਮਹਿੰਦਰ ਸਿੰਘ ਰੰਧਾਵਾ ਯਾਦਗਾਰੀ ਮੇਲਾ ਕੱਲ੍ਹ ਨੂੰ -ਡਾ. ਜਸਪਾਲ ਸਿੰਘ

ਅਜੀਤ ਡੈਸਕ 20-02-2026
ਗੜ੍ਹਦੀਵਾਲਾ, 19 ਫਰਵਰੀ (ਚੱਗਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪਿ੍ੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਪ੍ਰਸਿੱਧ ਵਿਦਵਾਨ ਡਾ. ਮਹਿੰਦਰ ਸਿੰਘ ਰੰਧਾਵਾ ਦੀ ਯਾਦ ਨੂੰ ਸਮਰਪਿਤ 21 ਫਰਵਰੀ ਨੂੰ ਗਿਆਰ੍ਹਵਾਂ ਯਾਦਗਾਰੀ ਮੇਲਾ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਪਿ੍ੰਸੀਪਲ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਡਾ. ਗੁਰਕੰਵਲ ਸਿੰਘ ਸਾਬਕਾ ਡਾਇਰੈਕਟਰ ਬਾਗ਼ਬਾਨੀ ਵਿਭਾਗ ਪੰਜਾਬ ਸਰਕਾਰ ਚੰਡੀਗੜ੍ਹ ਮੇਲੇ ਵਿਚ ਮੁੱਖ ਮਹਿਮਾਨ ਅਤੇ ਡਾ. ਰੁਪਿੰਦਰ ਕੌਰ ਰੰਧਾਵਾ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ | ਮੇਲੇ ਦੌਰਾਨ ਵਿਦਵਾਨ ਮਹਿਮਾਨ ਡਾ. ਰੰਧਾਵਾ ਦੇ ਜੀਵਨ, ਲੇਖਨ ਅਤੇ ਲੋਕ-ਸੰਸਕਿ੍ਤੀ ਲਈ ਕੀਤੇ ਅਮੁੱਲ ਕਾਰਜਾਂ ਅਤੇ ਯੋਗਦਾਨ 'ਤੇ ਵਿਚਾਰ ਪ੍ਰਗਟ ਕਰਨਗੇ | ਉਨ੍ਹਾਂ ਕਿਹਾ ਕਿ ਇਸ ਮੌਕੇ ਕਾਲਜ ਦੇ ਦੋ ਹੋਣਹਾਰ ਵਿਦਿਆਰਥੀਆਂ ਨੂੰ ਡਾ. ਐੱਮ. ਐੱਸ. ਰੰਧਾਵਾ ਯਾਦਗਾਰੀ ਵਜ਼ੀਫ਼ਾ ਦੇ ਕੇ ਸਨਮਾਨਿਤ ਵੀ ਕੀਤਾ ਜਾਵੇਗਾ |
ਪਿਛਲੀ ਖ਼ਬਰ ਜਗਪਾਲ ਸਿੰਘ ਖੱਬਲਾ ਨੂੰ 5ਵੀਂ ਵਾਰ ਪ੍ਰਧਾਨ ਚੁਣਨ 'ਤੇ ਕੀਤਾ ਸਨਮਾਨਿਤ ਅਗਲੀ ਖ਼ਬਰ ਜਗਪਾਲ ਸਿੰਘ ਰੁੜਕੀ ਖਾਸ ਅਕਾਲੀ ਦਲ ਦੇ ਸਰਕਲ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।