ਹੁਸ਼ਿਆਰਪੁਰ, 19 ਫਰਵਰੀ (ਬਲਜਿੰਦਰਪਾਲ ਸਿੰਘ)-ਜੈਨ ਯੁਵਾ ਮੰਡਲ ਹੁਸ਼ਿਆਰਪੁਰ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ 22 ਫਰਵਰੀ ਦਿਨ ਐਤਵਾਰ ਨੂੰ ਭਗਵਾਨ ਮਹਾਵੀਰ ਜੈਨ ਡਾਇਗਨੋਸਟਿਕ ਸੈਂਟਰ ਸੁਖੀਆਬਾਦ, ਹੁਸ਼ਿਆਰਪੁਰ ਵਿਖੇ ਲਗਾਇਆ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਵਰੁਣ ਜੈਨ ਨੇ ਦੱਸਿਆ ਕਿ ਆਪ੍ਰੇਸ਼ਨ ਆਧੁਨਿਕ ਤਕਨੀਕ ਫੈਕੋ ਵਿਧੀ ਰਾਹੀਂ ਕੀਤੇ ਜਾਣਗੇ ਅਤੇ ਮਰੀਜ਼ਾਂ ਲਈ ਖਾਣਾ, ਰਿਹਾਇਸ਼ ਤੇ ਦਵਾਈਆਂ ਦਾ ਪ੍ਰਬੰਧ ਮੰਡਲ ਵਲੋਂ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਅੱਖਾਂ ਦੀ ਜਾਂਚ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਕੀਤੀ ਜਾਵੇਗੀ ਅਤੇ ਅੱਖਾਂ ਦੇ ਆਪ੍ਰੇਸ਼ਨ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਅੱਖਾਂ ਦੇ ਹਸਪਤਾਲ ਵਿਖੇ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਬੱਚਿਆਂ ਦੇ ਭੈਂਗੇਪਨ ਦੇ ਆਪ੍ਰੇਸ਼ਨ ਵੀ ਕਰਵਾਏ ਜਾਣਗੇ |