ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਜਗਪਾਲ ਸਿੰਘ ਰੁੜਕੀ ਖਾਸ ਨੂੰ ਸਰਕਲ ਰੁੜਖੀ ਖਾਸ ਦਾ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਜਗਪਾਲ ਸਿੰਘ ਰੁੜਕੀਖਾਸ ਨੇ ਆਪਣੀ ਨਿਯੁਕਤੀ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਅਤੇ ਜਥੇਦਾਰ ਇਕਬਾਲ ਸਿੰਘ ਖੇੜਾ ਦਾ ਆਪਣੀ ਨਿਯੁਕਤੀ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਦਿਨ ਰਾਤ ਡੱਟਕੇ ਮਿਹਨਤ ਕਰਨਗੇ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੀ ਬੇਹਤਰੀ ਲਈ ਕੀਤੇ ਕਾਰਜਾਂ ਨੂੰ ਘਰ - ਘਰ ਪਹੁੰਚਾਇਆ ਜਾਵੇਗਾ ਤਾਂ ਜੋ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਈ ਜਾ ਸਕੇ |