25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਹੜ੍ਹ ਪੀੜਤ ਪਰਿਵਾਰਾਂ ਲਈ 1.32 ਕਰੋੜ ਦੀ ਰਾਹਤ ਗ੍ਰਾਂਟ ਜਾਰੀ-ਡਾ. ਇਸ਼ਾਂਕ ਕੁਮਾਰ

ਅਜੀਤ ਡੈਸਕ 20-02-2026
ਹੁਸ਼ਿਆਰਪੁਰ, 19 ਫਰਵਰੀ (ਨਰਿੰਦਰ ਸਿੰਘ ਬੱਡਲਾ)-ਬੀਤੇ ਸਾਲ ਦੌਰਾਨ ਆਏ ਹੜ੍ਹਾਂ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਪਹੁੰਚਾਉਣ ਲਈ ਪੰਜਾਬ ਸਰਕਾਰ ਨੇ ਸੰਵੇਦਨਸ਼ੀਲ ਕਦਮ ਚੁੱਕਦਿਆਂ ਆਰਥਿਕ ਸਹਾਇਤਾ ਜਾਰੀ ਕੀਤੀ ਹੈ | ਚੱਬੇਵਾਲ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਆਪਣੇ ਵਿਧਾਨ ਸਭਾ ਖੇਤਰ ਦੇ ਲਾਭਪਾਤਰੀਆਂ ਨੂੰ ਰਾਹਤ ਰਕਮ ਦੇ ਮਨਜ਼ੂਰੀ ਪੱਤਰ ਵੰਡੇ | ਉਨ੍ਹਾਂ ਜਾਣਕਾਰੀ ਦਿੱਤੀ ਕਿ ਚੱਬੇਵਾਲ ਖੇਤਰ ਦੇ 24 ਪਿੰਡਾਂ ਦੇ 183 ਪਰਿਵਾਰਾਂ ਲਈ 1.32 ਕਰੋੜ ਰੁਪਏ ਦੀ ਰਾਹਤ ਰਕਮ ਜਾਰੀ ਕੀਤੀ ਗਈ ਹੈ | ਲਾਭਪਾਤਰੀਆਂ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਨੇ ਕਿਹਾ ਕਿ ਇਹ ਹੜ੍ਹ ਸਾਡੇ ਸਭ ਲਈ ਬਹੁਤ ਮੁਸ਼ਕਿਲ ਸਮਾਂ ਲੈ ਕੇ ਆਇਆ ਸੀ | ਸਰਕਾਰ ਨੇ ਇਹ ਰਕਮ ਤੁਹਾਡੇ ਘਰਾਂ ਅਤੇ ਜ਼ਿੰਦਗੀਆਂ ਦੇ ਪੁਨਰਨਿਰਮਾਣ ਲਈ ਜਾਰੀ ਕੀਤੀ ਹੈ | ਉਨ੍ਹਾਂ ਕਿਹਾ ਕਿ ਅਸੀਂ ਸਿਰਫ਼ ਅੱਜ ਹੀ ਨਹੀਂ, ਸਗੋਂ ਹਰ ਔਖੀ ਘੜੀ 'ਚ ਹਲਕਾ ਵਾਸੀਆਂ ਨਾਲ ਖੜ੍ਹਾ ਰਹਾਂਗਾ |
ਪਿਛਲੀ ਖ਼ਬਰ ਐਨ.ਪੀ.ਐਸ. ਕਰਮਚਾਰੀਆਂ ਨੇ ਪੁਰਾਣੀ ਪੈਨਸ਼ਨ ਦੇ ਅਧੂਰੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਫੂਕੀਆਂ ਅਗਲੀ ਖ਼ਬਰ ਸੰਤਾਂ ਦੀ ਯਾਦ 'ਚ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।