25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਐਨ.ਪੀ.ਐਸ. ਕਰਮਚਾਰੀਆਂ ਨੇ ਪੁਰਾਣੀ ਪੈਨਸ਼ਨ ਦੇ ਅਧੂਰੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਫੂਕੀਆਂ

ਅਜੀਤ ਡੈਸਕ 20-02-2026
ਬੁੱਲ੍ਹੋਵਾਲ, 19 ਫਰਵਰੀ (ਲੁਗਾਣਾ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਸੱਦੇ 'ਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਗੌਰਮਿੰਟ ਟੀਚਰ ਯੂਨੀਅਨ ਪੰਜਾਬ ਹੁਸ਼ਿਆਰਪੁਰ ਇਕਾਈ ਬੁੱਲ੍ਹੋਵਾਲ ਵਲੋਂ ਭਰਵੀਂ ਗਿਣਤੀ ਵਿਚ ਅਧਿਆਪਕਾਂ ਤੇ ਹੈਲਥ ਕਰਮਚਾਰੀਆਂ ਨੇ ਬੁੱਲ੍ਹੋਵਾਲ ਵਿਖੇ ਬੁੱਲ੍ਹੋਵਾਲ ਭੋਗਪੁਰ ਟੀ ਪੁਆਇੰਟ 'ਤੇ ਪੰਜਾਬ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਕੀਤੇ ਗਏ ਅਧੂਰੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਬੋਲਦਿਆਂ ਬਲਾਕ ਕਨਵੀਨਰ ਅਸ਼ੋਕ ਕੁਮਾਰ, ਜੀ.ਟੀ.ਯੂ. ਬਲਾਕ ਪ੍ਰਧਾਨ ਜਸਵਿੰਦਰ ਪਾਲ, ਜ਼ਿਲ੍ਹਾ ਆਗੂ ਪਰਮਜੀਤ ਕੌਰ ਸੂਚ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਜ਼ਿਲ੍ਹਾ ਜਨਰਲ ਸਕੱਤਰ ਇੰਦਰਜੀਤ ਸਿੰਘ ਵਿਰਦੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਸਰਕਾਰ ਆਪਣੇ ਚੋਣ ਵਾਅਦੇ ਨੂੰ ਲਾਗੂ ਕਰਨ ਵਿਚ ਨਾਕਾਮ ਰਹੀ ਹੈ | ਇਸ ਮੌਕੇ ਸਤਨਾਮ ਸਿੰਘ, ਰਵਿੰਦਰ ਸਿੰਘ , ਪ੍ਰਦੀਪ ਸਿੰਘ, ਗੁਰਦੇਵ ਸਿੰਘ, ਬਲਜੀਤ ਸਿੰਘ, ਕਮਲਜੀਤ ਸਿੰਘ, ਹਰੀਸ਼ ਕੁਮਾਰ, ਬਲਵੀਰ ਸਿੰਘ, ਹਰਦੀਪ ਕੌਰ, ਜਗਜੀਤ ਕੌਰ, ਰੀਨਾ ਰਾਣੀ, ਵਰਿੰਦਰ ਕੌਰ, ਪਰਮਜੀਤ ਕੌਰ, ਸ਼ਿਮਲਾ ਦੇਵੀ, ਕ੍ਰਾਂਤੀ ਪਾਲ ਸ਼ਰਮਾ, ਰਾਜਿੰਦਰ ਕੁਮਾਰ, ਮਨਜੀਤ ਸਿੰਘ ਧਾਲੀਵਾਲ, ਹਰਮਨਦੀਪ ਸਿੰਘ, ਸੁਖਪਾਲ ਸਿੰਘ, ਗੁਰਦੇਵ ਕੌਰ, ਪਿ੍ਆ, ਸੋਨੀਕਾ ਬੇਦੀ, ਪਿ੍ਆ ਮਠਾਰੂ, ਸੁਖਵਿੰਦਰ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਡਾ. ਇਸ਼ਾਂਕ ਕੁਮਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ ਅਗਲੀ ਖ਼ਬਰ ਹੜ੍ਹ ਪੀੜਤ ਪਰਿਵਾਰਾਂ ਲਈ 1.32 ਕਰੋੜ ਦੀ ਰਾਹਤ ਗ੍ਰਾਂਟ ਜਾਰੀ-ਡਾ. ਇਸ਼ਾਂਕ ਕੁਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।