25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਜੇ.ਈ.ਈ. ਮੇਨਜ਼ 'ਚ ਸੇਂਟ ਸੋਲਜਰ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 20-02-2026
ਹੁਸ਼ਿਆਰਪੁਰ, 19 ਫਰਵਰੀ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਨੇ ਐਨ.ਟੀ.ਏ. ਵਲੋਂ ਕਰਵਾਏ ਗਏ ਜੇ.ਈ.ਈ. ਮੇਨਜ਼ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੰਸਥਾ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਹੁਸ਼ਿਆਰਪੁਰ ਦੀ ਡਾਇਰੈਕਟਰ ਉਰਮਿਲ ਸੂਦ ਨੇ ਦੱਸਿਆ ਕਿ ਉਨ੍ਹਾਂ ਦੇ ਵਿਦਿਆਰਥੀਆਂ ਹਰਸ਼ ਉੱਪਲ ਨੇ 97.99 ਫ਼ੀਸਦੀ, ਦਿਵਯਮ ਨੇ 88.01 ਫ਼ੀਸਦੀ, ਸ਼ਿਵਮ ਨੇ 86.3 ਫ਼ੀਸਦੀ ਅਤੇ ਕੁਮੁਦ ਨੇ 77 ਫ਼ੀਸਦੀ ਨਾਲ ਪ੍ਰੀਖਿਆ ਪਾਸ ਕੀਤੀ | ਚੇਅਰਮੈਨ ਅਨਿਲ ਚੋਪੜਾ ਅਤੇ ਵਾਇਸ ਚੇਅਰਪਰਸਨ ਸੰਗੀਤਾ ਚੋਪੜਾ ਨੇ ਵਿਦਿਆਰਥੀਆਂ ਦੀ ਉਨ੍ਹਾਂ ਦੀ ਮਿਹਨਤ ਦੀ ਪ੍ਰਸ਼ੰਸਾ ਕਰਦਿਆਂ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਅਧਿਆਪਕਾਂ ਨੂੰ ਇਸੇ ਤਰ੍ਹਾਂ ਹੋਰ ਚੰਗੇ ਨਤੀਜਿਆਂ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਸਮਾਜ ਸੇਵੀ ਅਰੁਨੇਸ਼ ਕਪੂਰ ਭਾਜਪਾ 'ਚ ਸ਼ਾਮਿਲ ਅਗਲੀ ਖ਼ਬਰ ਮੱਖਣ ਸਿੰਘ ਚੌਹਾਨ ਸਰਕਲ ਡਘਾਮ ਦੇ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।