ਹੁਸ਼ਿਆਰਪੁਰ, 19 ਫਰਵਰੀ (ਬਲਜਿੰਦਰਪਾਲ ਸਿੰਘ)-ਸਮਾਜ ਸੇਵਾ ਦੇ ਖੇਤਰ 'ਚ ਸਰਗਰਮ ਅਰੁਨੇਸ਼ ਕਪੂਰ ਨੇ ਭਾਜਪਾ ਦੀਆਂ ਨੀਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਾਂਹਵਧੂ ਸੋਚ ਤੋਂ ਪ੍ਰਭਾਵਿਤ ਹੋ ਕੇ ਭਾਜਪਾ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਇਸ ਮੌਕੇ ਜ਼ਿਲ੍ਹਾ ਮਹਾਂ ਮੰਤਰੀ ਸੁਰੇਸ਼ ਭਾਟੀਆ ਤੇ ਜਿੰਦੂ ਸੈਣੀ ਨੇ ਅਰੁਨੇਸ਼ ਕਪੂਰ ਦਾ ਪਾਰਟੀ 'ਚ ਸ਼ਾਮਿਲ ਹੋਣ 'ਤੇ ਸਵਾਗਤ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਿਪੰੁਨ ਸ਼ਰਮਾ ਨੇ ਅਰੁਨੇਸ਼ ਕਪੂਰ ਦਾ ਪਾਰਟੀ 'ਚ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ | ਇਸ ਮੌਕੇ ਅਰੁਨੇਸ਼ ਕਪੂਰ ਨੇ ਕਿਹਾ ਕਿ ਉਹ ਪਾਰਟੀ ਦੀ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਤਨਦੇਹੀ ਨਾਲ ਕੰਮ ਕਰਨਗੇ ਅਤੇ ਸਮਾਜ ਸੇਵਾ ਦੇ ਕੰਮਾਂ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਣਗੇ | ਇਸ ਮੌਕੇ ਐਡਵੋਕੇਟ ਡੀ.ਐਸ. ਬਾਗ਼ੀ, ਜਸਵਿੰਦਰ ਸਿੰਘ, ਅਸ਼ਵਨੀ ਗੈਂਦ, ਚਿੰਟੂ ਹੰਸ, ਕਮਲ ਵਰਮਾ, ਪ੍ਰੇਮ ਬਜਾਜ, ਯਸ਼ੂ ਜੈਨ, ਤੁਸ਼ੇ ਸੂਦ, ਆਨੰਦ ਅਗਰਵਾਲ, ਨਰੇਸ਼ ਕੁਮਾਰ, ਰਾਜੂ