24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਨਿਆਂ ਪ੍ਰਣਾਲੀ 'ਚ ਤੇਜ਼ੀ ਲਿਆਉਣ ਲਈ ਹੋਰ ਸਾਰਥਿਕ ਯਤਨ ਕਰਨ ਦੀ ਲੋੜ-ਜਸਟਿਸ ਮੀਨਾਕਸ਼ੀ ਆਈ. ਮਹਿਤਾ

ਅਜੀਤ ਡੈਸਕ 20-02-2026
ਹੁਸ਼ਿਆਰਪੁਰ, 19 ਫਰਵਰੀ (ਬਲਜਿੰਦਰਪਾਲ ਸਿੰਘ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਅਤੇ ਸੈਸ਼ਨ ਡਿਵੀਜ਼ਨ ਦੇ ਪ੍ਰਸ਼ਾਸਨਿਕ ਜੱਜ ਜਸਟਿਸ ਮੀਨਾਕਸ਼ੀ ਆਈ. ਮਹਿਤਾ ਨੇ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਾਜਿੰਦਰ ਅਗਰਵਾਲ ਵੀ ਮੌਜੂਦ ਸਨ | ਇਸ ਮੌਕੇ ਉਨ੍ਹਾਂ ਵਕੀਲ ਭਾਈਚਾਰੇ ਨੂੰ ਵਕਾਲਤ ਦੌਰਾਨ ਪੇਸ਼ ਆਉਂਦੀਆਂ ਮੁਸ਼ਕਿਲਾਂ ਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣੀਆਂ | ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਪ੍ਰਧਾਨ ਐਡਵੋਕੇਟ ਪੀ.ਐਸ. ਘੁੰਮਣ ਨੇ ਜਸਟਿਸ ਮੀਨਾਕਸ਼ੀ ਆਈ. ਮਹਿਤਾ ਦਾ ਭਰਵਾਂ ਸਵਾਗਤ ਕੀਤਾ ਅਤੇ ਵਕੀਲ ਭਾਈਚਾਰੇ ਦੀਆਂ ਸਮੱਸਿਆਵਾਂ ਤੋਂ ਉਨ੍ਹਾਂ ਨੂੰ ਜਾਣੂ ਕਰਵਾਇਆ | ਇਸ ਮੌਕੇ ਜਸਟਿਸ ਮੀਨਾਕਸ਼ੀ ਆਈ. ਮਹਿਤਾ ਨੇ ਵਕੀਲਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਸਬੰਧੀ ਤੁਰੰਤ ਯਤਨ ਕੀਤੇ ਜਾਣਗੇ | ਉਨ੍ਹਾਂ ਵਕੀਲ ਭਾਈਚਾਰੇ ਨੂੰ ਨਿਆਂ ਪ੍ਰਣਾਲੀ 'ਚ ਤੇਜ਼ੀ ਲਿਆਉਣ ਲਈ ਹੋਰ ਸਾਰਥਿਕ ਯਤਨ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਐਡਵੋਕੇਟ ਪੀ.ਐਸ. ਘੁੰਮਣ ਦੀ ਅਗਵਾਈ 'ਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਜਸਟਿਸ ਮੀਨਾਕਸ਼ੀ ਆਈ. ਮਹਿਤਾ ਦਾ ਸਨਮਾਨ ਵੀ ਕੀਤਾ ਗਿਆ |
ਪਿਛਲੀ ਖ਼ਬਰ ਪੰਜਾਬ ਗਰਾਮੀਣ ਬੈਂਕ ਸ਼ਾਖਾ ਐਮਾਂ ਮਾਂਗਟ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਪੰਡੋਰੀ ਨੂੰ ਇਨਵਰਟਰ ਸੈੱਟ ਅਤੇ ਪੱਖੇ ਭੇਟ ਅਗਲੀ ਖ਼ਬਰ ਹੈਲਪ ਫ਼ਾਰ ਹੈਲਪਲੈੱਸ ਵੈੱਲਫੇਅਰ ਸੁਸਾਇਟੀ ਵਲੋਂ ਨਾਇਬ ਤਹਿਸੀਲਦਾਰ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।