24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਵਿਧਾਇਕ ਰਾਜਾ ਗਿੱਲ ਵਲੋਂ ਸਰਬਸੰਮਤੀ ਨਾਲ ਚੁਣੀ ਪੰਚਾਇਤ ਨੂੰ 5 ਲੱਖ ਦਾ ਚੈੱਕ ਭੇਟ

ਅਜੀਤ ਡੈਸਕ 20-02-2026
ਗੜ੍ਹਦੀਵਾਲਾ, 19 ਫਰਵਰੀ (ਚੱਗਰ)-ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਗੜ੍ਹਦੀਵਾਲਾ ਹਲਕੇ ਦੇ ਪਿੰਡ ਰਾਮਟਟਵਾਲੀ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸਰਬਸੰਮਤੀ ਨਾਲ ਚੁਣੀ ਗਈ ਪਿੰਡ ਦੀ ਪੰਚਾਇਤ ਨੂੰ 5 ਲੱਖ ਦਾ ਚੈੱਕ ਭੇਟ ਕੀਤਾ | ਇਸ ਮੌਕੇ ਉਨ੍ਹਾਂ ਲੋਕ ਦਰਬਾਰ ਲਗਾ ਕੇ ਕੰਢੀ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਆਏ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਸੂਚੀ ਤਿਆਰ ਕਰਕੇ ਇਨ੍ਹਾਂ ਸਮੱਸਿਆਵਾਂ ਨੂੰ ਮੌਕੇ 'ਤੇ ਸਬੰਧਿਤ ਅਧਿਕਾਰੀਆਂ ਨੂੰ ਹੱਲ ਕਰਨ ਲਈ ਕਿਹਾ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਵਲੋਂ ਹਲਕੇ ਅੰਦਰ ਬਿਨਾਂ ਕਿਸੇ ਭੇਦ-ਭਾਵ ਦੇ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ | ਜਦ ਕਿ ਹਲਕੇ ਦੇ ਪਿੰਡਾਂ ਤੇ ਸ਼ਹਿਰਾਂ ਵਿਚਲੇ ਰਹਿੰਦੇ ਵਿਕਾਸ ਦੇ ਕੰਮ ਪਹਿਲ ਦੇ ਆਧਾਰ 'ਤੇ ਹੱਲ ਕੀਤੇ ਜਾਣਗੇ | ਇਸ ਮੌਕੇ ਅੰਕੁਸ਼ ਮਸਤੀਵਾਲ, ਮਾਸਟਰ ਰਸ਼ਪਾਲ ਸਿੰਘ ਸਹੋਤਾ, ਨਰਿੰਦਰ ਸ਼ੇਖ਼ਾਂ, ਸਰਪੰਚ ਕਿਸ਼ੋਰੀ ਲਾਲ, ਸਰਪੰਚ ਪ੍ਰਭਾਤ ਸਤੀਸ਼, ਗੁਰਨਾਮ ਸਿੰਘ, ਵਿਨੋਦ ਕੁਮਾਰ, ਰਾਜੇਸ਼ ਕੁਮਾਰ, ਰੀਨਾ ਦੇਵੀ, ਮਨਜੀਤ ਕੌਰ, ਦਿਲਬਾਗ ਸਿੰਘ, ਅਸ਼ੋਕ ਕੁਮਾਰ, ਜਗਦੇਵ ਪਰਮਾਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅਧਿਆਪਕ ਜਥੇਬੰਦੀਆਂ ਨੇ ਸੁਪਰੀਮ ਕੋਰਟ ਦੇ ਫੈਸਲੇ ਸੰਬੰਧੀ ਪੰਜਾਬ ਸਰਕਾਰ ਨੂੰ ਭੇਜਿਆ ਮੰਗ ਪੱਤਰ ਅਗਲੀ ਖ਼ਬਰ ਅਧਿਆਪਕ ਜਥੇਬੰਦੀਆਂ ਨੇ ਸੁਪਰੀਮ ਕੋਰਟ ਦੇ ਫੈਸਲੇ ਸੰਬੰਧੀ ਪੰਜਾਬ ਸਰਕਾਰ ਨੂੰ ਭੇਜਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।