24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਜਨਮਜੀਤ ਸਿੰਘ ਘੁੰਮਣ ਦੀ ਅਗਵਾਈ ਹੇਠ ਯੂਥ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਮੀਟਿੰਗ

ਅਜੀਤ ਡੈਸਕ 20-02-2026
ਦਸੂਹਾ, 19 ਫਰਵਰੀ (ਭੁੱਲਰ)-ਦਸੂਹਾ ਵਿਖੇ ਯੂਥ ਅਕਾਲੀ ਦਲ ਦਸੂਹਾ ਦੇ ਹਲਕਾ ਪ੍ਰਧਾਨ ਜਨਮਜੀਤ ਸਿੰਘ ਘੁੰਮਣ ਦੀ ਅਗਵਾਈ ਹੇਠ ਯੂਥ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ | ਇਸ ਮੌਕੇ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਤਜਿੰਦਰ ਸਿੰਘ ਨਿਜਰ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਮੀਟਿੰਗ ਨੂੰ ਸੰਬੋਧਨ ਕਰਦਿਆਂ 2027 ਵਿਚ ਅਕਾਲੀ ਦਲ ਨੂੰ ਤਕੜਾ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਅਤੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਯੂਥ ਅਕਾਲੀ ਦਲ ਆਪਣੀ ਵਿਸ਼ੇਸ਼ ਭੂਮਿਕਾ ਨਿਭਾਏਗਾ | ਉਨ੍ਹਾਂ ਕਿਹਾ ਕਿ ਯੂਥ ਪਾਰਟੀ ਦਾ ਹਰਿਆਵਲ ਦਸਤਾ ਹੈ ਅਤੇ ਨੌਜਵਾਨ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ | ਉਨ੍ਹਾਂ ਨੇ ਨੌਜਵਾਨਾਂ ਵਲੋਂ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕੀਤੀ | ਇਸ ਮੌਕੇ ਯੂਥ ਅਕਾਲੀ ਦਲ ਹਲਕਾ ਪ੍ਰਧਾਨ ਜਨਮਜੀਤ ਸਿੰਘ ਘੁੰਮਣ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਹੱਥ ਮਜ਼ਬੂਤ ਕਰਨ ਲਈ ਨੌਜਵਾਨ ਪੂਰੀ ਤਰ੍ਹਾਂ ਨਾਲ ਸਰਗਰਮ ਹੋ ਚੁੱਕੇ ਹਨ | ਉਨ੍ਹਾਂ ਕਿਹਾ ਕਿ ਨੌਜਵਾਨਾਂ 'ਚ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ ਦੇ ਅਹੁਦੇਦਾਰ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ | ਇਸ ਮੌਕੇ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਤਜਿੰਦਰ ਸਿੰਘ ਨਿਜਰ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ ਤੇ ਉਨ੍ਹਾਂ ਨੂੰ ਸਿਰੋਪਾਓ ਭੇਟ ਕੀਤਾ ਗਿਆ | ਇਸ ਮੌਕੇ ਗੁਰਪ੍ਰੀਤ ਸਿੰਘ ਬਿੱਕਾ ਚੀਮਾ, ਸੰਤ ਸਿੰਘ ਜੰਡੌਰ, ਲਖਵਿੰਦਰ ਸਿੰਘ ਠੱਕਰ, ਜਥੇਦਾਰ ਮਹਿੰਦਰ ਸਿੰਘ ਸਰੀਹਪੁਰ, ਲਵਦੀਪ ਸਿੰਘ ਚੰਡੀਦਾਸ, ਜੁਗਰਾਜ ਸਿੰਘ ਘੁੰਮਣ, ਹਰਸ਼ ਘੁੰਮਣ, ਜੀਤਾ ਧਾਲੀਵਾਲ, ਜੋਧਾ ਰਾਜਪੂਤ, ਦਰਸਿੰਦਰ ਸਿੰਘ ਹੁੰਦਲ, ਮਨਪ੍ਰੀਤ ਸਿੰਘ ਰੰਧਾਵਾ, ਮਨਜੀਤ ਸਿੰਘ ਘੁੰਮਣ, ਤਰਲੋਕ ਸਿੰਘ, ਕਮਲਜੀਤ ਸਿੰਘ, ਡਾਕਟਰ ਸੱਜਣ ਸਿੰਘ ਘੋਗਰਾ, ਲਾਲ ਸਿੰਘ, ਹਰਪਾਲ ਸਿੰਘ ਬਿੱਟਾ, ਬਲਦੇਵ ਸਿੰਘ ਡੱਲੇਵਾਲ, ਅੰਮਿ੍ਤ ਸੰਧੂ ਤੋਂ ਇਲਾਵਾ ਵੱਡੀ ਗਿਣਤੀ ਵਿਚ ਨੌਜਵਾਨ ਹਾਜ਼ਰ ਸਨ |
ਪਿਛਲੀ ਖ਼ਬਰ ਵਿਦਿਆਰਥੀਆਂ 'ਚ ਜਾਗਰੂਕਤਾ ਲਈ ਨਾਟਕ 'ਜਿਉਂਦੀਆਂ ਲਾਸ਼ਾਂ' ਕਰਵਾਇਆ ਅਗਲੀ ਖ਼ਬਰ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਲਕਾ ਚੱਬੇਵਾਲ ਦੀਆਂ 32 ਪੰਚਾਇਤਾਂ ਨੂੰ 1.60 ਕਰੋੜ ਦੀ ਗ੍ਰਾਂਟ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।