ਹੁਸ਼ਿਆਰਪੁਰ, 19 ਫਰਵਰੀ (ਬਲਜਿੰਦਰਪਾਲ ਸਿੰਘ)-ਸਰਕਾਰੀ ਕਾਲਜ ਹੁਸ਼ਿਆਰਪੁਰ ਦੇ ਪਿ੍ੰਸੀਪਲ ਪ੍ਰੋ. ਡਾ. ਗਗਨਦੀਪ ਚੀਮਾ ਦੀ ਅਗਵਾਈ ਹੇਠ ਨਾਟਕ ਟੀਮ ਨੇ ਕਾਲਜ 'ਚ ਨਸ਼ਿਆਂ ਖ਼ਿਲਾਫ਼ ਵਿਦਿਆਰਥੀਆਂ 'ਚ ਜਾਗਰੂਕਤਾ ਪੈਦਾ ਕਰਨ ਲਈ ਨਾਟਕ 'ਜਿਉਂਦੀਆਂ ਲਾਸ਼ਾਂ' ਕਰਵਾਇਆ | ਇਸ ਨਾਟਕ ਨੂੰ ਪਿ੍ਤਪਾਲ ਸਿੰਘ ਭਗਤ ਨਾਮਦੇਵ ਜੀ ਥੀਏਟਰ ਸੁਸਾਇਟੀ ਘੁਮਾਣ (ਗੁਰਦਾਸਪੁਰ) ਅਤੇ ਉਨ੍ਹਾਂ ਦੀ ਟੀਮ ਦੇ ਮੈਂਬਰ ਰਵਿੰਦਰ ਕੌਰ ਅਤੇ ਸਿਮਰਨਜੀਤ, ਜੋ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੀਨਾਨਗਰ ਦੀਆਂ ਵਿਦਿਆਰਥਣਾਂ ਹਨ ਵਲੋਂ ਪੇਸ਼ ਕੀਤਾ ਗਿਆ | ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕ ਕੀਤਾ | ਇਸ ਨਾਟਕ ਰਾਹੀਂ ਉਨ੍ਹਾਂ ਦੱਸਿਆ ਕਿ ਕਿਵੇਂ ਗਲਤ ਸੰਗਤ ਦੇ ਵਿਚ ਫਸ ਕੇ ਵਿਦਿਆਰਥੀ ਅਤੇ ਅੱਜ ਦੀ ਨੌਜਵਾਨ ਪੀੜ੍ਹੀ ਨਸ਼ਿਆਂ ਦਾ ਸ਼ਿਕਾਰ ਬਣ ਰਹੀ ਹੈ ਅਤੇ ਆਪਣੇ ਜੀਵਨ ਨੂੰ ਬਰਬਾਦ ਕਰ ਰਹੀ ਹੈ | ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੀ ਪੜ੍ਹਾਈ ਵੱਲ ਧਿਆਨ ਦੇਣ ਦੀ ਪ੍ਰੇਰਨਾ ਦਿੱਤੀ | ਇਸ ਨਾਟਕ ਨੂੰ ਕਰਵਾਉਣ ਦੇ 'ਚ ਪੰਜਾਬੀ ਵਿਭਾਗ ਦੇ ਮੁਖੀ ਪ੍ਰੋਫੈਸਰ ਚਰਨ ਪੁਸ਼ਪਿੰਦਰ ਸਿੰਘ ਧਾਮੀ ਨੇ ਟੀਮ ਦਾ ਵਿਸ਼ੇਸ਼ ਤੌਰ 'ਤੇ ਸਾਥ ਦਿੱਤਾ | ਇਸ ਮੌਕੇ ਟੀਮ ਦੇ ਨੋਡਲ ਅਫ਼ਸਰ ਰਣਜੀਤ ਕੁਮਾਰ, ਅਸਿਸਟੈਂਟ ਪ੍ਰੋਫੈਸਰ ਧਰਮਵੀਰ, ਅਸਿਸਟੈਂਟ ਪ੍ਰੋਫੈਸਰ ਮਮਤਾ ਬਾਂਸਲ, ਅਸਿਸਟੈਂਟ ਪ੍ਰੋਫੈਸਰ ਬਿੰਦੂ ਸਰਮਾ, ਅਸਿਸਟੈਂਟ ਪ੍ਰੋਫੈਸਰ ਕੁਲਵਿੰਦਰ ਕੌਰ, ਅਸਿਸਟੈਂਟ ਪ੍ਰੋਫੈਸਰ ਡਾ. ਨੀਤੀ, ਅਸਿਸਟੈਂਟ ਪ੍ਰੋਫੈਸਰ ਡਾ. ਤਜਿੰਦਰ ਕੌਰ, ਅਸਿਸਟੈਂਟ ਪ੍ਰੋਫੈਸਰ ਅਰੁਣ ਕੁਮਾਰ , ਅਸਿਸਟੈਂਟ ਪ੍ਰੋਫੈਸਰ ਪਰਵਾਲ ਸਰਮਾ, ਅਸਿਸਟੈਂਟ ਪ੍ਰੋਫੈਸਰ ਸੁਰਿੰਦਰ ਕੌਰ, ਅਸਿਸਟੈਂਟ ਪ੍ਰੋਫੈਸਰ ਨਵਨੀਤ ਸਿੰਘ, ਅਸਿਸਟੈਂਟ ਪ੍ਰੋਫੈਸਰ ਰੇਣੁਕਾ ਆਦਿ ਹਾਜ਼ਰ ਸਨ |