23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਲਾਪਤਾ ਪਾਵਨ ਸਰੂਪਾਂ ਦੇ ਮਾਮਲੇ 'ਚ ਸਰਕਾਰ ਸਿੱਖ ਸੰਗਤਾਂ ਨੂੰ ਕਰ ਰਹੀ ਗੁਮਰਾਹ-ਜਥੇਦਾਰ ਮੁਲਤਾਨੀ

ਅਜੀਤ ਡੈਸਕ 20-02-2026
ਐਮਾਂ ਮਾਂਗਟ, 19 ਫਰਵਰੀ (ਗੁਰਾਇਆ)- 'ਸਿੱਖ ਸਦਭਾਵਨਾ ਦਲ' ਦੇ ਸੂਬਾ ਪ੍ਰਧਾਨ ਜਥੇਦਾਰ ਗੁਰਵਤਨ ਸਿੰਘ ਮੁਲਤਾਨੀ ਨੇ ਭਗਵੰਤ ਮਾਨ ਸਰਕਾਰ ਉੱਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਸਿੱਖ ਸੰਗਤਾਂ ਨੂੰ ਗੁਮਰਾਹ ਕਰਨ ਦੇ ਦੋਸ਼ ਲਗਾਏ ਹਨ | ਆਗੂ ਦਾ ਦਾਅਵਾ ਹੈ ਕਿ ਅਦਾਲਤੀ ਹੁਕਮਾਂ ਦੇ ਬਾਵਜੂਦ ਪੁਲਿਸ ਕੇਸ ਦਰਜ ਕਰਕੇ ਇੱਕ ਦੁੱਕਾ ਗਿ੍ਫ਼ਤਾਰੀਆਂ ਤੋਂ ਅੱਗੇ ਨਹੀਂ ਵਧ ਸਕੀ | ਜਥੇਦਾਰ ਮੁਲਤਾਨੀ ਨੇ ਕਿਹਾ ਕਿ ਦਲ ਦੇ ਕੌਮੀ ਸਰਪ੍ਰਸਤ ਭਾਈ ਬਲਦੇਵ ਸਿੰਘ ਵਡਾਲਾ ਦੀ ਅਗਵਾਈ ਵਿਚ ਇਨਸਾਫ਼ ਲਈ ਸਿੱਖ ਸੰਗਤਾਂ ਪਿਛਲੇ ਕਰੀਬ ਸਾਢੇ 5 ਸਾਲ ਤੋਂ ਧਰਨੇ 'ਤੇ ਬੈਠੀਆਂ ਹਨ, ਪਰ ਸਰਕਾਰਾਂ ਦਾ ਰਵੱਈਆ ਨਹੀਂ ਬਦਲ ਰਿਹਾ | ਉਨ੍ਹਾਂ ਕਿਹਾ ਕਿ ਅੱਤਵਾਦ ਅਤੇ ਅਖੌਤੀ ਗੈਂਗਸਟਰ ਸਰਕਾਰਾਂ ਦੀ ਦੇਣ ਹੈ, ਜਿਸ ਦੀ ਜਾਂਚ ਉੱਚ ਅਦਾਲਤਾਂ ਤੋਂ ਕਰਵਾਈ ਜਾਣੀ ਜ਼ਰੂਰੀ ਹੈ | ਜਥੇਦਾਰ ਮੁਲਤਾਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਰਹਿੰਦੀਆਂ ਗਿ੍ਫ਼ਤਾਰੀਆਂ ਤੁਰੰਤ ਕਰਕੇ ਇਸ ਮਾਮਲੇ ਵਿਚ ਦੋਸ਼ੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਵਿਰੁੱਧ ਬਣਦੀ ਕਾਨੰੂਨੀ ਕਾਰਵਾਈ ਕੀਤੀ ਜਾਵੇ |
ਪਿਛਲੀ ਖ਼ਬਰ ਦਿੱਲੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਵਲੋਂ ਪੋਸਟਰ ਮੇਕਿੰਗ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਵਿਦਿਆਰਥੀਆਂ 'ਚ ਜਾਗਰੂਕਤਾ ਲਈ ਨਾਟਕ 'ਜਿਉਂਦੀਆਂ ਲਾਸ਼ਾਂ' ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।